26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੀ. ਐਮ. ਸ੍ਰੀ ਕਾਹਨਪੁਰ ਖੂਹੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਤੀਜਾ ਸਥਾਨ ਕੀਤਾ ਹਾਸਿਲ

ਕਾਹਨਪੁਰ ਖੂਹੀ, 26 ਅਗਸਤ (ਗੁਰਬੀਰ ਸਿੰਘ ਵਾਲੀਆ)- ਸਿੱਖਿਆ ਵਿਭਾਗ ਪੰਜਾਬ ਵਲੋਂ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੀਆਂ ਚੋਟੀ ਦੀਆਂ ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਪੀ.

Ad Position 21
No active advertisement
ਅਜੀਤ ਡੈਸਕ 27-08-2026
ਕਾਹਨਪੁਰ ਖੂਹੀ, 26 ਅਗਸਤ (ਗੁਰਬੀਰ ਸਿੰਘ ਵਾਲੀਆ)- ਸਿੱਖਿਆ ਵਿਭਾਗ ਪੰਜਾਬ ਵਲੋਂ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੀਆਂ ਚੋਟੀ ਦੀਆਂ ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਪੀ. ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਕਾਹਨਪੁਰ ਖੂਹੀ ਸਕੂਲ ਦੀ ਟੀਮ ਨੇ ਪ੍ਰਭਾਵਸ਼ਾਲੀ ਪੇਸ਼ਕਾਰੀ, ਵਿਸ਼ੇ ਦੀ ਬਿਹਤਰੀਨ ਸਮਝ ਅਤੇ ਆਪਣੀ ਅਦਾਕਾਰੀ ਰਾਹੀਂ ਜੱਜਾਂ ਦਾ ਧਿਆਨ ਖਿੱਚਿਆ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਸਫਲਤਾ ਵਿਚ ਸਕੂਲ ਦੀ ਅਧਿਆਪਕਾ ਮੈਡਮ ਬੰਦਨਾ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਲ ਪਲੇਅ ਮੁਕਾਬਲੇ ਲਈ ਲਗਨ ਅਤੇ ਮਿਹਨਤ ਨਾਲ ਤਿਆਰੀ ਕਰਵਾਈ। ਉਨ੍ਹਾਂ ਦੀ ਯੋਗ ਅਗਵਾਈ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਟੀਮ ਵਿਚ ਸ਼ਾਮਲ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਵੀ ਆਪਣੀ ਬਹੁਪੱਖੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਹਿਜਪ੍ਰੀਤ ਕੌਰ ਦੀ ਇਸ ਦੋਹਰੀ ਪ੍ਰਾਪਤੀ ਨੇ ਸਕੂਲ ਦੀਆਂ ਖੇਡਾਂ ਤੇ ਸਹਿ-ਵਿਦਿਅਕ ਗਤੀਵਿਧੀਆਂ ਵਿਚ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕੀਤਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਰਚਨਾਤਮਕਤਾ, ਟੀਮ ਭਾਵਨਾ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਮੌਕੇ ਪੈਦਾ ਹੁੰਦੇ ਹਨ। ਉਨ੍ਹਾਂ ਨੇ ਰੋਲ ਪਲੇਅ ਟੀਮ ਦੇ ਸਮੂਹ ਵਿਦਿਆਰਥੀਆਂ ਤੇ ਮੈਡਮ ਬੰਦਨਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਸਕੇਟਿੰਗ ਮੁਕਾਬਲਿਆਂ ’ਚ ਬ੍ਰਿਟਿਸ਼ ਕੋਲੰਬੀਆ ਸਕੂਲ ਦੀ ਰਹੀ ਝੰਡੀ ਅਗਲੀ ਖ਼ਬਰ ਸਿੱਖਿਆ ਮੰਤਰੀ ਦੇ ਆਪਣੇ ਜ਼ਿਲ੍ਹੇ ’ਚ ਬੀ. ਪੀ. ਈ. ਓ. ਦੀਆਂ ਸਾਰੀਆਂ ਅਸਾਮੀਆਂ ਖ਼ਾਲੀ-ਆਗੂ
Ad Position 24