26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁਲਾਜ਼ਮਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਅੱਠਵੇਂ ਦਿਨ ਵੀ ਜਾਰੀ

ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਹੱਕੀ ਮੰਗਾਂ ਲਈ 17 ਅਗਸਤ ਤੋਂ ਸ਼ੁਰੂ ਕੀਤੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਤਹਿਸੀਲ ਦਫ਼ਤਰ ਰੂਪਨਗਰ ਵਿਖੇ ਧਰਨਾ ਦੇ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ, ਪੈਨਸ਼ਨਰਾਂ ਲਈ 2.

Ad Position 21
No active advertisement
ਹੜਤਾਲ ’ਤੇ ਬੈਠੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ। 27-08-2026
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਹੱਕੀ ਮੰਗਾਂ ਲਈ 17 ਅਗਸਤ ਤੋਂ ਸ਼ੁਰੂ ਕੀਤੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਤਹਿਸੀਲ ਦਫ਼ਤਰ ਰੂਪਨਗਰ ਵਿਖੇ ਧਰਨਾ ਦੇ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਦਫ਼ਤਰਾਂ ਨੂੰ ਤਾਲੇ ਲਗਾ ਕੇ ਡੀ.ਸੀ. ਦਫ਼ਤਰ ਰੂਪਨਗਰ ਵਿਖੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ‘ਐਂਟੀ ਸਟੇਟ’ ਵਾਲਾ ਬਿਆਨ ਵਾਪਸ ਲੈਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ। ਮੰਗਾਂ ਨਾ ਮੰਨੇ ਜਾਣ ’ਤੇ ਹੋਰ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਰੇਵਾਲ, ਜਸਵਿੰਦਰ ਕੌਰ, ਅਮਨਦੀਪ ਸਿੰਘ, ਮਨੋਜ ਕੁਮਾਰ, ਕਰਮਵੀਰ ਸਿੰਘ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ, ਸੰਦੀਪ ਭੱਟ, ਰਾਮਦਾਸ ਸਸਕੌਰ, ਜਸਵੀਰ ਸਿੰਘ, ਨਰਿੰਦਰ ਸਿੰਘ, ਰਾਜੇਸ਼ ਰਾਣਾ, ਰਾਜ ਕੁਮਾਰ, ਜਗਤਾਰ ਸਿੰਘ ਗਿੱਲ, ਸੁਖਦੇਵ ਸਿੰਘ ਸੁਰਤਾਪੁਰੀ, ਸੰਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣਾ ਸ਼ਾਲਾ ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ 3 ਖ਼ਿਲਾਫ਼ ਮਾਮਲਾ ਦਰਜ- ਇਕ ਗ੍ਰਿਫ਼ਤਾਰ ਅਗਲੀ ਖ਼ਬਰ gਰੋਪੜ ਦੀ ਸਰਹਿੰਦ ਨਹਿਰ ’ਚ ਰੋਜ਼ਾਨਾ 15 ਲੱਖ ਲੀਟਰ ਮਲ-ਮੂਤਰ ਮਿਲਣ ਦਾ ਦੋਸ਼
Ad Position 24