28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਐਡਵੋਕੇਟ ਨਿਪੁੰਨ ਸੋਨੀ ਨੂੰ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਬਣਾਏ ਜਾਣ ’ਤੇ ਬਾਰ ਐਸੋਸੀਏਸ਼ਨ ਵਲੋਂ ਵਧਾਈ

ਸ੍ਰੀ ਅਨੰਦਪੁਰ ਸਾਹਿਬ, 27 ਅਗਸਤ (ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਵਲੋਂ ਬਾਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਨਿਪੁੰਨ ਸੋਨੀ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ। ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਜਪਾ ਵਲੋਂ ਐਡਵੋਕੇਟ ਨਿਪੁੰਨ ਸੋਨੀ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਸ੍ਰੀ ਅਨੰਦਪੁਰ ਸਾਹਿਬ, 27 ਅਗਸਤ (ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਵਲੋਂ ਬਾਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਨਿਪੁੰਨ ਸੋਨੀ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ। ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਜਪਾ ਵਲੋਂ ਐਡਵੋਕੇਟ ਨਿਪੁੰਨ ਸੋਨੀ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਗੁਰਸੇਵਾਲ ਸਮੇਤ ਹਾਜ਼ਰ ਵਕੀਲਾਂ ਨੇ ਕਿਹਾ ਕਿ ਐਡਵੋਕੇਟ ਨਿਪੁੰਨ ਸੋਨੀ ਲੰਮੇ ਸਮੇਂ ਤੋਂ ਵਕਾਲਤ ਦੇ ਖੇਤਰ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਵਕੀਲਾਂ ਨੇ ਆਸ ਪ੍ਰਗਟਾਈ ਕਿ ਐਡਵੋਕੇਟ ਨਿਪੁੰਨ ਸੋਨੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਹੁਸ਼ਿਆਰ ਸਿੰਘ ਲੌਂਗੀਆ, ਰਵਿੰਦਰ ਵਾਲੀਆ, ਰੰਜੇ ਸੈਣੀ, ਸਰਪੰਚ ਸਹਿਜੋਵਾਲ, ਦੀਪਕ ਧਰਮਾਣੀ, ਅਸ਼ੋਕ ਚੌਧਰੀ, ਸੰਜੇ ਸੈਣੀ, ਉਮੇਸ਼ ਜੰਦਵੜੀ, ਅਨੁਰਤ ਸ਼ਰਮਾ, ਦਿਨੇਸ਼ ਬਾਰੜਾ, ਸੀਨੀਅਰ ਐਡਵੋਕੇਟ ਗਗਨਦੀਪ ਭਾਰਤਵਾਜ, ਸੁਖਵਿੰਦਰ ਸਿੰਘ ਸੈਣੀ, ਮਨਦੀਪ ਸੈਣੀ, ਸੰਜੀਵ ਕੁਮਾਰ, ਸੁਰੇਸ਼ ਚੌਧਰੀ, ਵਿਵੇਕ ਸੋਨੀ, ਐਡਵੋਕੇਟ ਮਨੀਸ਼ ਧਰਮਾਣੀ ਸਮੇਤ ਹੋਰ ਵਕੀਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੀਡੀਓ ਕਾਨਫਰੰਸਿੰਗ ਰਾਹੀਂ ‘‘ਖੇਲ ਕੀ ਬਾਤ, ਪੀ. ਐਮ. ਕੇ ਸਾਥ’’ ਪ੍ਰੋਗਰਾਮ ਦੌਰਾਨ ਵਿਦਿਆਰਥੀ। ਕੇਸਗੜ੍ਹ ਸਾਹਿਬ ਦੇ ਮੈਨ... ਅਗਲੀ ਖ਼ਬਰ ਅਮਰਜੀਤ ਸਿੰਘ ਲੌਂਗੀਆ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24