28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜਾਗਰੂਕਤਾ ਪ੍ਰੋਗਰਾਮ ਦੌਰਾਨ ਜਾਣਕਾਰੀ ਦੇ ਰਹੇ ਵਿਸ਼ਾ ਮਾਹਿਰ ਤੇ ਕਿਸਾਨ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ

ਰੂਪਨਗਰ, 27 ਅਗਸਤ (ਯਸ਼ਵੰਤ ਬੱਸੀ)-ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਵਿਖੇ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਜ਼ਿਲ੍ਹੇ ਦੇ 164 ਕਿਸਾਨਾਂ, ਕਿਸਾਨ ਬੀਬੀਆਂ ਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 28-08-2026
ਰੂਪਨਗਰ, 27 ਅਗਸਤ (ਯਸ਼ਵੰਤ ਬੱਸੀ)-ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਵਿਖੇ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਜ਼ਿਲ੍ਹੇ ਦੇ 164 ਕਿਸਾਨਾਂ, ਕਿਸਾਨ ਬੀਬੀਆਂ ਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ. ਸਤਬੀਰ ਸਿੰਘ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਨਵੀਆਂ ਤਕਨੀਕਾਂ, ਜਿਵੇਂ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਅਤੇ ਕਣਕ ਦੀ ਸਤਹੀ ਬਿਜਾਈ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਪੱਖੀ ਖੇਤੀਬਾੜੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਇਸ ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ, ਪਾਣੀ ਦੀ ਬੱਚਤ ਹੁੰਦੀ ਹੈ, ਮਿੱਟੀ ਵਿਚ ਸੂਖਮ ਜੀਵਾਣੂਆਂ ਦੀ ਗਿਣਤੀ ਵਧਦੀ ਹੈ, ਰਸਾਇਣਕ ਖਾਦਾਂ ਦੀ ਲੋੜ ਘਟਦੀ ਹੈ ਅਤੇ ਮਿੱਟੀ ਨੂੰ ਜੈਵਿਕ ਪਦਾਰਥ ਮਿਲਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਾ ਮਾਹਿਰਾਂ ਪ੍ਰੋਫ਼ੈਸਰ ਡਾ. ਅਪਰਣਾ, ਪ੍ਰੋਫ਼ੈਸਰ ਡਾ. ਸੰਜੀਵ ਅਹੂਜਾ, ਸਹਾਇਕ ਪ੍ਰੋਫ਼ੈਸਰ ਡਾ. ਅੰਕੁਰਦੀਪ ਪ੍ਰੀਤੀ ਅਤੇ ਸਹਾਇਕ ਪ੍ਰੋਫ਼ੈਸਰ ਡਾ. ਉਰਵੀ ਸ਼ਰਮਾ ਨੇ ਵੱਖ-ਵੱਖ ਸਹਾਇਕ ਖੇਤੀ ਕਿੱਤਿਆਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਵਰਤੋਂ ਪਸ਼ੂਆਂ ਦੀ ਖੁਰਾਕ, ਫ਼ਸਲਾਂ ਵਿਚ ਮਲਚ ਵਜੋਂ ਅਤੇ ਖੁੰਬਾਂ ਦੀ ਪੈਦਾਵਾਰ ਲਈ ਖਾਦ ਤਿਆਰ ਕਰਨ ਵਾਸਤੇ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੌਦ ਸੁਰੱਖਿਆ ਸਬੰਧੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਰਾਹੀਂ ਫ਼ਸਲਾਂ ਵਿਚ ਕੀੜੇ-ਮਕੌੜਿਆਂ, ਬਿਮਾਰੀਆਂ ਅਤੇ ਚੂਹਿਆਂ ਦੀ ਰੋਕਥਾਮ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਿਤ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ। ਕੈਂਪ ਵਿਚ ਸ਼ਾਮਲ ਸਮੂਹ ਭਾਗੀਦਾਰਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਅਹਿਦ ਲਿਆ।
Ad Position 22
No active advertisement
ਪਿਛਲੀ ਖ਼ਬਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਅਤੇ ਸਕੂਲ ਸਟਾਫ਼। ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ਦੌਰਾਨ ਵ... ਅਗਲੀ ਖ਼ਬਰ ਵੀਡੀਓ ਕਾਨਫਰੰਸਿੰਗ ਰਾਹੀਂ ‘‘ਖੇਲ ਕੀ ਬਾਤ, ਪੀ. ਐਮ. ਕੇ ਸਾਥ’’ ਪ੍ਰੋਗਰਾਮ ਦੌਰਾਨ ਵਿਦਿਆਰਥੀ। ਕੇਸਗੜ੍ਹ ਸਾਹਿਬ ਦੇ ਮੈਨ...
Ad Position 24