29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਈ ਚਾਵਲਾ ਵਲੋਂ ਅੱਜ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਅਰਦਾਸ ਕਰਨ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 28 ਅਗਸਤ (ਕਰਨੈਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਜੋ ਅਰਦਾਸ ਸਮਾਗਮ ਉਲੀਕਿਆ ਹੈ ਉਸ ਤਹਿਤ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸਿੱਖ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੀ ਜ਼ਰੂਰ ਆਪੋ ਆਪਣੇ ਥਾਵਾਂ ਉੱਤੇ ਵੀ ਅਰਦਾਸ ਕਰਨ। ਉਨ੍ਹਾਂ ਕਿਹਾ ਕਿ 29 ਅਗਸਤ ਨੂੰ ਹਰ ਸਿੱਖ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਜ਼ਰੂਰ ਕਰਨੀ ਹੈ।

Ad Position 21
No active advertisement
ਅਜੀਤ ਡੈਸਕ 29-08-2026
ਸ੍ਰੀ ਅਨੰਦਪੁਰ ਸਾਹਿਬ, 28 ਅਗਸਤ (ਕਰਨੈਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਜੋ ਅਰਦਾਸ ਸਮਾਗਮ ਉਲੀਕਿਆ ਹੈ ਉਸ ਤਹਿਤ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸਿੱਖ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੀ ਜ਼ਰੂਰ ਆਪੋ ਆਪਣੇ ਥਾਵਾਂ ਉੱਤੇ ਵੀ ਅਰਦਾਸ ਕਰਨ। ਉਨ੍ਹਾਂ ਕਿਹਾ ਕਿ 29 ਅਗਸਤ ਨੂੰ ਹਰ ਸਿੱਖ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਜ਼ਰੂਰ ਕਰਨੀ ਹੈ। ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਸਰਕਾਰਾਂ ਵਲੋਂ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਤਹਿਤ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਵਿਰੁੱਧ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਵਿਸ਼ਵ ਪੱਧਰ ਉੱਤੇ ਆਵਾਜ਼ ਉਠਾਉਣ ਦੀ ਲੋੜ ਹੈ। ਤਾਂ ਜੋ ਨਜ਼ਰਬੰਦ ਸਿੱਖਾਂ ਦੇ ਹੱਕਾਂ ਲਈ ਵੱਧ ਤੋਂ ਵੱਧ ਆਵਾਜ਼ ਬੁਲੰਦ ਹੋ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾ ਸਕੇ ਭਾਈ ਚਾਵਲਾ ਨੇ ਦੱਸਿਆ ਕਿ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ 8.30 ਵਜੇ ਤੋਂ ਅਰਦਾਸ ਸਮਾਗਮ ਕੀਤਾ ਜਾ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਵਲੋਂ ਕੀਤਾ ਗਿਆ ਅਰਥੀ ਫ਼ੂਕ ਰੋਸ ਮੁਜ਼ਾਹਰਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਕੌਮਾਂਤਰੀ ਦੰਗਲ 5 ਤੋਂ
Ad Position 24