29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਕੜੋਨਾ ਖੁਰਦ ਵਿਖੇ ਪਿੰਡ ਵਾਸੀਆਂ ਨੇ ਇਕੱਠ ਕਰਕੇ ਗੁੱਜਰਾਂ ਦੇ ਪਸ਼ੂਆਂ ਨੂੰ ਰੋਕਣ ਸਬੰਧੀ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 28 ਅਗਸਤ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਮਕੜੋਨਾ ਖੁਰਦ ਵਾਸੀਆਂ ਵਲੋਂ ਅੱਜ ਪਿੰਡ ਵਿਚ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪ੍ਰਵਾਸੀ ਗੁੱਜਰਾਂ ਨੂੰ ਉਨ੍ਹਾਂ ਦੇ ਪਸ਼ੂ ਆਪਣੇ ਡੇਰੇ ਵਿਚ ਹੀ ਰੱਖਣ ਦੀ ਸਖ਼ਤ ਹਦਾਇਤ ਕੀਤੀ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਕੀਤੇ ਇਕੱਠ ਤੋਂ ਬਾਅਦ ਪਿੰਡ ਵਾਸੀਆਂ ਨੇ ਸਥਾਨਕ ਐਸ.

Ad Position 21
No active advertisement
ਅਜੀਤ ਡੈਸਕ 29-08-2026
ਸ੍ਰੀ ਚਮਕੌਰ ਸਾਹਿਬ, 28 ਅਗਸਤ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਮਕੜੋਨਾ ਖੁਰਦ ਵਾਸੀਆਂ ਵਲੋਂ ਅੱਜ ਪਿੰਡ ਵਿਚ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪ੍ਰਵਾਸੀ ਗੁੱਜਰਾਂ ਨੂੰ ਉਨ੍ਹਾਂ ਦੇ ਪਸ਼ੂ ਆਪਣੇ ਡੇਰੇ ਵਿਚ ਹੀ ਰੱਖਣ ਦੀ ਸਖ਼ਤ ਹਦਾਇਤ ਕੀਤੀ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਕੀਤੇ ਇਕੱਠ ਤੋਂ ਬਾਅਦ ਪਿੰਡ ਵਾਸੀਆਂ ਨੇ ਸਥਾਨਕ ਐਸ. ਡੀ. ਐਮ. ਪ੍ਰਦੀਪ ਸਿੰਘ ਬੈਂਸ ਅਤੇ ਡੀ. ਐਸ. ਪੀ. ਮਨਜੀਤ ਸਿੰਘ ਔਲਖ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ। ਪਿੰਡ ਦੇ ਸਾਬਕਾ ਸਰਪੰਚ ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਸਰਪੰਚ ਬਲਵਿੰਦਰ ਸਿੰਘ, ਹਰਜੀਤ ਸਿੰਘ ਸਾਬਕਾ ਸਰਪੰਚ, ਦਲਵਾਰਾ ਸਿੰਘ, ਨੇਤਰ ਸਿੰਘ, ਬਹਾਦਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਦਿੱਤੇ ਉਕਤ ਮੰਗ ਪੱਤਰ ਵਿਚ ਪ੍ਰਸਾਸਨਿਕ ਅਧਿਕਾਰੀਆਂ ਨੂੰ ਦੱਸਿਆ ਕਿ ਇਹ ਪ੍ਰਵਾਸੀ ਗੁੱਜਰ ਆਪਣੇ ਪਸ਼ੂਆਂ ਨੂੰ ਖੁੱਲੇ ਵਿਚ ਚਰਾ ਕੇ ਜਿਥੇ ਫਸਲਾਂ ਅਤੇ ਬੂਟਿਆਂ ਦੀ ਬਰਬਾਦੀ ਕਰ ਰਹੇ ਹਨ, ਉਥੇ ਹੀ ਇਨਾਂ ਦੇ ਪਸੂ ਸੜਕੀ ਹਾਦਸ਼ਿਆਂ ਦਾ ਕਾਰਨ ਵੀ ਬਣ ਰਹੇ ਹਨ ਅਤੇ ਅਵਾਜਾਈ ਵਿਚ ਵੀ ਵਿਘਨ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਪਸ਼ੂਆਂ ਨਾਲ ਜਿਆਦਾਤਰ ਔਰਤਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਕਿਸਾਨ ਕੁੱਝ ਕਹਿ ਵੀ ਨਹੀਂ ਸਕਦੇ ਜਦੋ ਕਿਹਾ ਜਾਂਦਾ ਹੈ ਤਾਂ ਲੜਾਈ ਹੁੰਦੀ ਹੈ, ਜਿਸ ਨਾਲ ਮਾਹੌਲ ਖਰਾਬ ਹੁੰ ਦਾ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਇਨ੍ਹਾਂ ਪ੍ਰਵਾਸੀ ਹੀਰ ਗੁੱਜਰਾਂ ਨੂੰ ਡੇਰਿਆਂ ਤੋਂ ਬਾਹਰ ਪਸ਼ੂ ਲਿਜਾਣ ਤੇ ਸਖਤ ਪਬੰਧੀ ਲਗਾਏ ਜਾਵੇ। ਇਸ ਮੌਕੇ ਸਰਬਜੀਤ ਸਿੰਘਰਾਜਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਰਮੁੱਖ ਸਿੰਘ, ਹਰਬੰਸ ਸਿੰਘ, ਹਰਦੀਪ ਸਿੰਘ, ਅਮਰੀਕ ਸਿੰਘ, ਪੰਚ ਅਮਰਜੀਤ ਸਿੰਘ, ਚਰਨਜੀਤ ਸਿੰਘ, ਜੋਗਾ ਸਿੰਘ, ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੋਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦੀ ਅਰਥੀ ਸਾੜੀ ਅਗਲੀ ਖ਼ਬਰ ਬੀ. ਐਲ. ਸੰਤੋਸ਼ ਤੇ ਮਦਨ ਮੋਹਨ ਮਿੱਤਲ ਦੀ ਮੁਲਾਕਾਤ ਦੌਰਾਨ ਪੰਜਾਬ ਭਾਜਪਾ ਦੀ ਮਜ਼ਬੂਤੀ ਲਈ ਹੋਇਆ ਵਿਚਾਰ-ਵਟਾਂਦਰਾ
Ad Position 24