29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੋਟਰਾਂ ਦੀਆਂ ਚੋਰੀ ਹੋ ਰਹੀਆਂ ਕੇਬਲਾਂ ਅਤੇ ਹੋਰ ਸਮਾਨ ਸਬੰਧੀ ਕਿਸਾਨਾਂ ਨੇ ਥਾਣਾ ਮੁਖੀ ਨੂੰ ਦਿੱਤਾ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 28 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਕਿਸਾਨਾਂ ਨੇ ਥਾਣਾ ਮੁਖੀ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਇਲਾਕੇ ਅੰਦਰ ਗਸ਼ਤ ਵਧਾਈ ਜਾਵੇ, ਕਿਉਂਕਿ ਅਨੇਕਾਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਤੇ ਹੋਰ ਕੀਮਤੀ ਸਮਾਨ ਚੋਰਾਂ ਵਲੋਂ ਚੋਰੀ ਕੀਤਾ ਜਾ ਚੁੱਕਾ ਹੈ। ਜਿਸ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਹਨ।

Ad Position 21
No active advertisement
ਅਜੀਤ ਡੈਸਕ 29-08-2026
ਸ੍ਰੀ ਚਮਕੌਰ ਸਾਹਿਬ, 28 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਕਿਸਾਨਾਂ ਨੇ ਥਾਣਾ ਮੁਖੀ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਇਲਾਕੇ ਅੰਦਰ ਗਸ਼ਤ ਵਧਾਈ ਜਾਵੇ, ਕਿਉਂਕਿ ਅਨੇਕਾਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਤੇ ਹੋਰ ਕੀਮਤੀ ਸਮਾਨ ਚੋਰਾਂ ਵਲੋਂ ਚੋਰੀ ਕੀਤਾ ਜਾ ਚੁੱਕਾ ਹੈ। ਜਿਸ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਹਨ। ਕਿਸਾਨ ਆਗੂ ਹਰਿੰਦਰ ਸਿੰਘ ਢਿੱਲੋਂ ਸਲ੍ਹੋਮਾਜਰਾ, ਜੱਗਾ ਸਿੰਘ, ਬਲਬੀਰ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਕਿਸਾਨਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਦੌਰਾਨ ਹੀ ਉਨ੍ਹਾਂ ਦੇ ਖੇਤਾਂ ਵਿਚਲੀਆਂ ਮੋਟਰਾਂ ਦੀਆਂ ਕੇਬਲਾਂ ਕਈ ਵਾਰ ਚੋਰੀ ਹੋ ਚੁੱਕੀਆਂ ਹਨ। ਜਿਸ ਕਾਰਨ ਜਿਥੇ ਉਨ੍ਹਾਂ ਦਾ ਹਜਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ, ਉਥੇ ਹੀ ਫਸਲਾਂ ਵੀ ਬਰਬਾਦ ਹੋ ਰਹੀਆਂ ਹਨ। ਇਸ ਮੌਕੇ ਉਨ੍ਹਾਂ ਪੁਲਿਸ ਨੂੰ ਅਪੀਲ ਕੀਤੀ ਕਿ ਪਿੰਡਾਂ ਵਿਚ ਗਸ਼ਤ ਵਧਾਈ ਜਾਵੇ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਸਵਿੰਦਰ ਸਿੰਘ ਨੇ ਕਿਸਾਨਾ ਨੂੰ ਭਰੋਸਾ ਦਵਾਇਆ ਕਿ ਰਾਤ ਨੂੰ ਗਸ਼ਤ ਹੋਰ ਤੇਜ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ-ਹਰੀਪੁਰ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਜਥੇਦਾਰ ਲੱਖੇਵਾਲ ਵਲੋਂ ਪਿੰਡਾਂ ’ਚ ਮੀਟਿੰਗਾਂ
Ad Position 24