29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ-ਹਰੀਪੁਰ

ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ ਬਕਾਇਆ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨ ਦੇ ਨਾਲ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਕਰਨੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 29-08-2026
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ ਬਕਾਇਆ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨ ਦੇ ਨਾਲ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਕਰਨੀ ਚਾਹੀਦੀ ਹੈ। ਹਰੀਪੁਰ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਤਪਦੀ ਗਰਮੀ ਵਿਚ ਧਰਨੇ-ਮੁਜ਼ਾਹਰੇ ਕਰਨ ਲਈ ਮਜਬੂਰ ਕਰਨਾ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਰਹੇ ਹਨ ਤੇ ਹੁਣ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ, ਜਦਕਿ ਮੌਜੂਦਾ ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਨ ਤੋਂ ਵੀ ਪਿੱਛੇ ਹਟ ਰਹੀ ਹੈ। ਹਰੀਪੁਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਇਸ ਦਾ ਸਿਆਸੀ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਗੁੱਗਾ ਮਾੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਮੋਟਰਾਂ ਦੀਆਂ ਚੋਰੀ ਹੋ ਰਹੀਆਂ ਕੇਬਲਾਂ ਅਤੇ ਹੋਰ ਸਮਾਨ ਸਬੰਧੀ ਕਿਸਾਨਾਂ ਨੇ ਥਾਣਾ ਮੁਖੀ ਨੂੰ ਦਿੱਤਾ ਮੰਗ ਪੱਤਰ
Ad Position 24