29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪ੍ਰਾਚੀਨ ਗੁੱਗਾ ਮਾੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨੂਰਪੁਰ ਬੇਦੀ, 28 ਅਗਸਤ (ਹਰਦੀਪ ਸਿੰਘ ਢੀਂਡਸਾ)-ਪ੍ਰਾਚੀਨ ਗੁੱਗਾ ਮਾੜੀ ਮੰਦਿਰ ਝਾਂਡੀਆਂ ਵਿਖੇ ਸਲਾਨਾ ਭੰਡਾਰਾ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਮੀਤ ਗੋਗੀ ਟੇਡੇਵਾਲ ਜ਼ਿਲ੍ਹਾ ਪ੍ਰਧਾਨ ਬੀ.

Ad Position 21
No active advertisement
ਅਜੀਤ ਡੈਸਕ 29-08-2026
ਨੂਰਪੁਰ ਬੇਦੀ, 28 ਅਗਸਤ (ਹਰਦੀਪ ਸਿੰਘ ਢੀਂਡਸਾ)-ਪ੍ਰਾਚੀਨ ਗੁੱਗਾ ਮਾੜੀ ਮੰਦਿਰ ਝਾਂਡੀਆਂ ਵਿਖੇ ਸਲਾਨਾ ਭੰਡਾਰਾ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਮੀਤ ਗੋਗੀ ਟੇਡੇਵਾਲ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਆਮ ਆਦਮੀ ਪਾਰਟੀ ਰੂਪਨਗਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸ਼ਰਧਾ ਅਤੇ ਆਸਥਾ ਦੇ ਪ੍ਰਤੀਕ ਹੁੰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਆਰਥਿਕ ਕੰਮਾਂ ਦੇ ਨਾਲ-ਨਾਲ ਧਾਰਮਿਕ ਕੰਮਾਂ ਵਿਚ ਵੀ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਵੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਪੰਜਾਬ ਦੇ ਲੋਕਾਂ ਨੂੰ ਅਨਮੋਲ ਤੋਹਫ਼ਾ ਦਿੱਤਾ ਗਿਆ ਹੈ, ਜਿਸ ਤਹਿਤ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਂਦੀ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਉਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਸੰਜੀਵ ਕੁਮਾਰ, ਕਾਲਾ ਭਾਟੀਆ, ਸੁਰੇਸ਼ ਭਾਟੀਆ, ਮੋਜੀ ਝਾਂਡੀਆਂ, ਯੋਧਾ ਝਾਂਡੀਆਂ ਅਤੇ ਰਕੇਸ਼ ਭਾਟੀਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਵਲੋਂ 5 ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ-ਹਰੀਪੁਰ
Ad Position 24