28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਾਜਾਇਜ਼ ਕਟਾਈ ਕਰਨ ਵਾਲੇ ਦੋ ਵਿਅਕਤੀ ਮੋਟਰਸਾਈਕਲ ਤੇ ਆਰੇ ਸਮੇਤ ਕਾਬੂ

ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਵਣ ਵਿਭਾਗ ਦੀ ਟੀਮ ਨੇ ਭਰਤਗੜ੍ਹ ਬਲਾਕ ਵਿਚ ਨਾਜਾਇਜ਼ ਦਰਖਤਾਂ ਦੀ ਕਟਾਈ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਬਿਨਾਂ ਨੰਬਰੀ ਮੋਟਰਸਾਈਕਲ ਤੇ ਬੈਟਰੀ ਵਾਲਾ ਆਰਾ ਬਰਾਮਦ ਕੀਤਾ ਹੈ। ਵਣ ਰੇਂਜ ਅਫ਼ਸਰ ਰੂਪਨਗਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਣ ਮੰਡਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਤੀ ਰਾਤ ਵਣ ਵਿਭਾਗ ਦੀ ਟੀਮ ਵਲੋਂ ਭਰਤਗੜ੍ਹ ਬਲਾਕ ਦੀਆਂ ਵੱਖ-ਵੱਖ ਵਣ ਪੱਟੀਆਂ ਵਿਚ ਗਸ਼ਤ ਕੀਤੀ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 29-08-2026
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਵਣ ਵਿਭਾਗ ਦੀ ਟੀਮ ਨੇ ਭਰਤਗੜ੍ਹ ਬਲਾਕ ਵਿਚ ਨਾਜਾਇਜ਼ ਦਰਖਤਾਂ ਦੀ ਕਟਾਈ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਬਿਨਾਂ ਨੰਬਰੀ ਮੋਟਰਸਾਈਕਲ ਤੇ ਬੈਟਰੀ ਵਾਲਾ ਆਰਾ ਬਰਾਮਦ ਕੀਤਾ ਹੈ। ਵਣ ਰੇਂਜ ਅਫ਼ਸਰ ਰੂਪਨਗਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਣ ਮੰਡਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਤੀ ਰਾਤ ਵਣ ਵਿਭਾਗ ਦੀ ਟੀਮ ਵਲੋਂ ਭਰਤਗੜ੍ਹ ਬਲਾਕ ਦੀਆਂ ਵੱਖ-ਵੱਖ ਵਣ ਪੱਟੀਆਂ ਵਿਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਐਸ.ਵਾਈ.ਐਲ. ਨਹਿਰ ਨੇੜਿਓਂ ਸ਼ੱਕੀ ਹਾਲਾਤ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੀ ਪਛਾਣ ਤਾਜ ਮੁਹੰਮਦ ਵਾਸੀ ਪਿੰਡ ਆਸਪੁਰ ਅਤੇ ਅਵਤਾਰ ਸਿੰਘ ਉਰਫ਼ ਰਿੰਕੂ ਵਾਸੀ ਪਿੰਡ ਆਲੋਵਾਲ ਵਜੋਂ ਹੋਈ। ਟੀਮ ਨੇ ਮੌਕੇ ਤੋਂ ਬਜਾਜ ਪਲੈਟੀਨਾ ਮੋਟਰਸਾਈਕਲ ਅਤੇ ਦਰਖਤ ਕੱਟਣ ਵਾਲਾ ਬੈਟਰੀ ਆਰਾ ਬਰਾਮਦ ਕੀਤਾ। ਵਣ ਵਿਭਾਗ ਦੀ ਸ਼ਿਕਾਇਤ ’ਤੇ ਪੁਲਿਸ ਚੌਕੀ ਭਰਤਗੜ੍ਹ ਵਿਖੇ ਐਫ.ਆਈ.ਆਰ. ਨੰਬਰ 124, ਮਿਤੀ 27 ਅਗਸਤ 2026 ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਰੇਂਜ ਅਫ਼ਸਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਜੰਗਲਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਵਣ ਸੰਪਤੀ ਦੀ ਚੋਰੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਚੱਢਾ ਵਲੋਂ ਕਰੂਰਾ ਟੱਪਰੀਆਂ ਦੇ ਵਿਕਾਸ ਲਈ 5 ਲੱਖ ਦੀ ਗ੍ਰਾਂਟ ਜਾਰੀ ਅਗਲੀ ਖ਼ਬਰ ਮੋਹਣ ਸਿੰਘ ਅਰੋੜਾ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24