ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਵਲੋਂ ਕੁਸ਼ਟ ਆਸ਼ਰਮਾਂ ਦਾ ਦੌਰਾ
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਕੁਸ਼ਟ ਰੋਗ ਦੇ ਖਾਤਮੇ ਤੇ ਪ੍ਰਭਾਵਿਤ ਵਿਅਕਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਰੂਪਨਗਰ ਦੇ ਕੁਸ਼ਟ ਆਸ਼ਰਮਾਂ ਦਾ ਦੌਰਾ ਕੀਤਾ।
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਕੁਸ਼ਟ ਰੋਗ ਦੇ ਖਾਤਮੇ ਤੇ ਪ੍ਰਭਾਵਿਤ ਵਿਅਕਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਰੂਪਨਗਰ ਦੇ ਕੁਸ਼ਟ ਆਸ਼ਰਮਾਂ ਦਾ ਦੌਰਾ ਕੀਤਾ। ਉਨ੍ਹਾਂ ਗੁਰੂ ਨਾਨਕ ਕੁਸ਼ਟ ਆਸ਼ਰਮ ਰੂਪਨਗਰ ਦੇ 37 ਤੇ ਸ੍ਰੀ ਰਾਮ ਕੁਸ਼ਟ ਆਸ਼ਰਮ ਨੰਗਲ ਦੇ 27 ਪ੍ਰਭਾਵਿਤ ਵਿਅਕਤੀਆਂ ਨਾਲ ਵਿਅਕਤੀਗਤ ਤੌਰ ’ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਡਾ. ਨਾਇਕ ਨੇ ਪ੍ਰਭਾਵਿਤ ਵਿਅਕਤੀਆਂ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਦੇ ਅਧਿਕਾਰ, ਸਮਾਨਤਾ ਅਤੇ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜਯੋਗ ਹੈ ਅਤੇ ਸਮੇਂ ਸਿਰ ਪਛਾਣ ਤੇ ਇਲਾਜ ਨਾਲ ਅਪਾਹਜਤਾ ਤੋਂ ਵੀ ਬਚਿਆ ਜਾ ਸਕਦਾ ਹੈ। ਉਨ੍ਹਾਂ ਸਮਾਜ ਵਿਚ ਕੁਸ਼ਟ ਰੋਗ ਪ੍ਰਭਾਵਿਤ ਵਿਅਕਤੀਆਂ ਨਾਲ ਭੇਦਭਾਵ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਪ੍ਰਤੀ ਦਇਆ, ਸਵੀਕਾਰਤਾ ਅਤੇ ਸਮਝਦਾਰੀ ਵਾਲਾ ਰਵੱਈਆ ਅਪਣਾਉਣ ਦੀ ਲੋੜ ਹੈ। ਇਸ ਮੌਕੇ ਡਾ. ਅਮਨਦੀਪ ਕੌਰ ਅਤੇ ਡਾ. ਸੰਦੀਪ ਮਾਵੀ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।