28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਉੱਚੀਆਂ ਕੰਧਾਂ ਪਾਰ ਪਹੁੰਚਿਆ ਭੈਣਾਂ ਦਾ ਪਿਆਰ, ਰੂਪਨਗਰ ਜੇਲ੍ਹ ’ਚ ਮਨਾਈ ਰੱਖੜੀ

ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਜ਼ਿਲ੍ਹਾ ਜੇਲ੍ਹ ਵਿਚ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਪਿਆਰ ਦੀਆਂ ਭਾਵੁਕ ਯਾਦਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਬੰਧਾਂ ਤਹਿਤ ਭੈਣਾਂ ਨੇ ਜੇਲ੍ਹ ਵਿਚ ਬੰਦ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਰੱਖੜੀ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 29-08-2026
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਜ਼ਿਲ੍ਹਾ ਜੇਲ੍ਹ ਵਿਚ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਪਿਆਰ ਦੀਆਂ ਭਾਵੁਕ ਯਾਦਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਬੰਧਾਂ ਤਹਿਤ ਭੈਣਾਂ ਨੇ ਜੇਲ੍ਹ ਵਿਚ ਬੰਦ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਰੱਖੜੀ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਜੇਲ੍ਹ ਸੁਪਰਡੈਂਟ ਹਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਆਮ ਦਿਨਾਂ ਵਿਚ ਅਜਿਹੀਆਂ ਮੁਲਾਕਾਤਾਂ ਸੰਭਵ ਨਹੀਂ ਹੁੰਦੀਆਂ, ਇਸ ਲਈ ਰੱਖੜੀ ਦੇ ਮੱਦੇਨਜ਼ਰ ਕੈਦੀਆਂ ਦੀਆਂ ਭੈਣਾਂ ਲਈ ਵਿਸ਼ੇਸ਼ ਮੁਲਾਕਾਤਾਂ ਦਾ ਪ੍ਰਬੰਧ ਕੀਤਾ ਗਿਆ। ਜੇਲ੍ਹ ਅੰਦਰ ਹੀ ਰੱਖੜੀਆਂ ਅਤੇ ਮਠਿਆਈਆਂ ਦਾ ਪ੍ਰਬੰਧ ਕੀਤਾ ਗਿਆ, ਤਾਂ ਜੋ ਭੈਣਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਹ ਮੁਲਾਕਾਤਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੀਆਂ। ਇਸ ਦੌਰਾਨ ਲਗਭਗ 500 ਤੋਂ 600 ਰੱਖੜੀਆਂ ਬੰਨ੍ਹੀਆਂ ਗਈਆਂ। ਜੇਲ੍ਹ ਪ੍ਰਸ਼ਾਸਨ ਦੇ ਇਸ ਮਨੁੱਖੀ ਉਪਰਾਲੇ ਨੇ ਇਹ ਸੰਦੇਸ਼ ਦਿੱਤਾ ਕਿ ਜੇਲ੍ਹ ਦੀਆਂ ਉੱਚੀਆਂ ਕੰਧਾਂ ਵੀ ਭੈਣ-ਭਰਾ ਦੇ ਪਿਆਰ ਅਤੇ ਰਿਸ਼ਤੇ ਦੀਆਂ ਭਾਵਨਾਵਾਂ ਨੂੰ ਨਹੀਂ ਰੋਕ ਸਕਦੀਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਝੰਡਾ ਯਾਤਰਾ ’ਚ ਲਿਆ ਭਾਗ ਅਗਲੀ ਖ਼ਬਰ ਭਾਈ ਬਲਵਿੰਦਰ ਸਿੰਘ ਜਟਾਣਾ ਤੇ ਚਰਨਜੀਤ ਸਿੰਘ ਚੰਨੀ ਦੀ ਸ਼ਹੀਦੀ ਸਮਾਗਮ ਸਬੰਧੀ ਜਾਰੀ ਕੀਤਾ ਪੋਸਟਰ
Ad Position 24