ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਕਰਵਾਇਆ ਅਰਦਾਸ ਸਮਾਗਮ
ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ੍ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਸੰਬੰਧੀ ਅਰਦਾਸ ਸਮਾਗਮ ਕਰਵਾਇਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਭੋਗ ਪਵਾਏ ਗਏ ਉਪਰੰਤ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਸਮਾਗਮ ’ਚ ਹਾਜ਼ਰ ਸਮੂਹ ਸੰਗਤਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ੍ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਸੰਬੰਧੀ ਅਰਦਾਸ ਸਮਾਗਮ ਕਰਵਾਇਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਭੋਗ ਪਵਾਏ ਗਏ ਉਪਰੰਤ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਸਮਾਗਮ ’ਚ ਹਾਜ਼ਰ ਸਮੂਹ ਸੰਗਤਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ ਨੇ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਦੇਸ਼ ਦੀ ਸੱਤਾ ’ਤੇ ਕਾਬਜ਼ ਲੋਕਾਂ ਵਲੋਂ ਸਿੱਖ ਮਸਲਿਆਂ ਸੰਬੰਧੀ ਦੋਹਰੇ ਮਾਪਦੰਡ ਅਪਣਾ ਕੇ ਸਿੱਖਾਂ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤਾਂ ਦੂਰ ਦੀ ਗੱਲ ਹੈ, ਪਰੋਲ ਵੀ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਜਬਰ ਜਨਾਹ ਤੇ ਹੱਤਿਆਵਾਂ ਦੇ ਦੋਸ਼ੀਆਂ ਨੂੰ 17-17 ਵਾਰ ਪਰੋਲ ਦਿੱਤੀ ਜਾ ਰਹੀ ਹੈ। ਉਨ੍ਹ੍ਹਾਂ ਕਿਹਾ ਕਿ ਭਾਵੇਂ ਕਿ ਦੇਸ਼ ਦੀ ਅਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ ਪਰ ਇਸ ਦੇ ਬਾਵਜੂਦ ਦੇਸ਼ ਦੀ ਸੱਤਾ ਤੋਂ ਸਿੱਖਾਂ ਨੂੰ ਕਦੇ ਵੀ ਇਨਸਾਫ ਨਹੀਂ ਮਿਲਿਆ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ, ਸੀਨੀਅਰ ਅਕਾਲੀ ਆਗੂ ਜਥੇਦਾਰ ਮੋਹਣ ਸਿੰਘ ਢਾਹੇ, ਮੀਤ ਮੈਨੇਜਰ ਐਡਵੋਕੇਟ ਜਸਵੀਰ ਸਿੰਘ, ਭੁਪਿੰਦਰ ਸਿੰਘ ਬੀਕਾਪੁਰ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ , ਇੰਜੀ: ਚੰਦਰਪਾਲ ਸਿੰਘ, ਜਸ਼ਨ ਜੋਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਜਥੇਦਾਰ ਰਾਮ ਸਿੰਘ, ਫੈਡਰੇਸ਼ਨ ਆਗੂ ਭੁਪਿੰਦਰ ਸਿੰਘ ਬਜਰੂੜ, ਕਿਸਾਨ ਆਗੂ ਜੈਮਲ ਸਿੰਘ ਭੜੀ, ਸ਼ਮਸ਼ੇਰ ਸਿੰਘ ਸ਼ੇਰਾ, ਭਾਈ ਸਰਬਜੀਤ ਸਿੰਘ, ਸੁਰਜੀਤ ਸਿੰਘ ਚਹਿੜਮਜਾਰਾ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।