30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਹੱਥ ’ਚ ਝਾੜੂ ਫੜ ਖ਼ੁਦ ਮੈਦਾਨ ’ਚ ਉਤਰੇ ਹਰਜੋਤ ਬੈਂਸ, ਨੰਗਲ ਤੋਂ ‘ਮਿਸ਼ਨ ਕਲੀਨ ਪੰਜਾਬ’ ਦਾ ਕੀਤਾ ਆਗਾਜ਼

ਨੰਗਲ, 29 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਨੂੰ ਸਾਫ਼-ਸੁਥਰਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਭਰ ‘ਚ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦਾ ਰਸਮੀ ਆਗਾਜ਼ ਅੱਜ ਨੰਗਲ ਸ਼ਹਿਰ ਦੇ ਵਾਰਡ ਨੰਬਰ 13 ਅਧੀਨ ਪੈਂਦੇ ਪਿੰਡ ਬਰਾਰੀ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਝਾੜੂ ਫੜ ਕੇ ਕੀਤਾ। ਸੂਬੇ ਭਰ ਵਿਚ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨੰਗਲ ਦੇ ਹਰੇਕ ਵਾਰਡ ਵਿਚ 10 ਦਿਨ ਤੱਕ ਡੀਪ ਕਲੀਨਿੰਗ ਕਰਵਾਈ ਜਾਵੇਗੀ।

Ad Position 21
No active advertisement
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਨੁਮਾਇੰਦੇ । 30-08-2026
ਨੰਗਲ, 29 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਨੂੰ ਸਾਫ਼-ਸੁਥਰਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਭਰ ‘ਚ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦਾ ਰਸਮੀ ਆਗਾਜ਼ ਅੱਜ ਨੰਗਲ ਸ਼ਹਿਰ ਦੇ ਵਾਰਡ ਨੰਬਰ 13 ਅਧੀਨ ਪੈਂਦੇ ਪਿੰਡ ਬਰਾਰੀ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਝਾੜੂ ਫੜ ਕੇ ਕੀਤਾ। ਸੂਬੇ ਭਰ ਵਿਚ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨੰਗਲ ਦੇ ਹਰੇਕ ਵਾਰਡ ਵਿਚ 10 ਦਿਨ ਤੱਕ ਡੀਪ ਕਲੀਨਿੰਗ ਕਰਵਾਈ ਜਾਵੇਗੀ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਹਿੰਮ ਨੂੰ ਸਫਲ ਬਣਾਉਣ ਲਈ ਅਧਿਕਾਰੀਆਂ, ਵਿਧਾਇਕਾਂ, ਕੌਂਸਲਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਨੂੰ ਮੈਦਾਨ ਵਿਚ ਉਤਰ ਕੇ ਸਫ਼ਾਈ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਦਸ ਦਿਨਾਂ ਦੌਰਾਨ ਸ਼ਹਿਰ ਵਿਚ ਜਿੱਥੇ ਪੁਰਾਣੀ ਗੰਦਗੀ, ਕੂੜੇ ਦੇ ਢੇਰ ਅਤੇ ਮਿੱਟੀ ਆਦਿ ਹਟਾਈ ਜਾਵੇਗੀ, ਉੱਥੇ ਝਾੜੀਆਂ ਅਤੇ ਹੋਰ ਉੱਗੀ ਹੋਈ ਬਨਸਪਤੀ ਦੀ ਵੀ ਸਫ਼ਾਈ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਦਸ ਦਿਨਾਂ ਲਈ ਸਫ਼ਾਈ ਕਰਵਾਉਣਾ ਨਹੀਂ, ਸਗੋਂ ਲੋਕਾਂ ਵਿਚ ਸਫ਼ਾਈ ਨੂੰ ਰੋਜ਼ਾਨਾ ਦੀ ਆਦਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਆਪਣਾ ਕੰਮ ਕਰੇਗੀ ਪਰ ਲੋਕਾਂ ਦੇ ਸਹਿਯੋਗ ਅਤੇ ਜਾਗਰੂਕਤਾ ਤੋਂ ਬਿਨਾਂ ਸਫ਼ਾਈ ਮੁਹਿੰਮ ਨੂੰ ਸਥਾਈ ਤੌਰ ‘ਤੇ ਸਫਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਐਨ.ਜੀ.ਓਜ. ਅਤੇ ਮੀਡੀਆ ਨੂੰ ਵੀ ਇਸ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ‘ਐਮਸੀਵਾ’ ਐਪ ਰਾਹੀਂ ਲੋਕ ਗੰਦਗੀ ਵਾਲੀ ਥਾਂ ਦੀ ਤਸਵੀਰ ਅਤੇ ਉਸ ਦੀ ਲੋਕੇਸ਼ਨ ਭੇਜ ਸਕਦੇ ਹਨ, ਜਿਸ ‘ਤੇ ਸਬੰਧਿਤ ਅਧਿਕਾਰੀਆਂ ਵਲੋਂ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਬੈਂਸ ਨੇ ਸਫ਼ਾਈ ਸੇਵਕਾਂ ਨਾਲ ਪੈਦਲ ਚੱਲ ਕੇ ਵਾਰਡ ਦਾ ਜਾਇਜ਼ਾ ਲਿਆ ਅਤੇ ਖ਼ੁਦ ਸਫ਼ਾਈ ਕਰਦਿਆਂ ਮੁਹਿੰਮ ਵਿਚ ਭਾਗ ਲਿਆ। ਉਨ੍ਹਾਂ ਸਫ਼ਾਈ ਸੇਵਕਾਂ ਨਾਲ ਹੱਥ ਮਿਲਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸੇਵਾ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕੌਂਸਲਰ ਹਰਦੀਪ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਵਿਚ ਇਸ ਮੁਹਿੰਮ ਦੀ ਸ਼ੁਰੂਆਤ ਵਾਰਡ ਨੰਬਰ 13 ਤੋਂ ਹੋਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਵਲੋਂ ਖ਼ੁਦ ਮੌਕੇ ‘ਤੇ ਪਹੁੰਚ ਕੇ ਝਾੜੂ ਫੜਨਾ ਸਫ਼ਾਈ ਪ੍ਰਤੀ ਸਰਕਾਰ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਵਲੋਂ ਸਾਫ਼ ਕੀਤੇ ਇਲਾਕੇ ਨੂੰ ਅੱਗੇ ਤੋਂ ਵੀ ਸਾਫ਼-ਸੁਥਰਾ ਰੱਖਿਆ ਜਾਵੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਿਰਨ ਬਾਲਾ ਵਲੋਂ ਬੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਸੂਬਾ ਪੱਧਰੀ ਮੁਹਿੰਮ ਦਾ ਨੰਗਲ ਤੋਂ ਆਗਾਜ਼ ਕਰਨ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਨੰਗਲ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੌਂਸਲਰ ਰਾਜੇਸ਼ ਆਂਗਰਾ, ਸਾਬਕਾ ਸਰਪੰਚ ਰਾਮ ਪ੍ਰਕਾਸ਼ ਦਿਵੇਦੀ, ਸ਼ਕਤੀ ਚੰਦ, ਬਖ਼ਸ਼ੀਸ਼ ਸਿੰਘ, ਹਰਜਿੰਦਰ ਸਿੰਘ, ਜਸਬੀਰ ਸਿੰਘ, ਐਡਵੋਕੇਟ ਨਿਸ਼ਾਂਤ ਗੁਪਤਾ, ਮਹਿੰਦਰ ਪਾਲ, ਰਮੇਸ਼ ਦਿਵੇਦੀ, ਅਵਤਾਰ ਸਿੰਘ, ਤਰਲੋਕ ਸਿੰਘ, ਸੰਦੀਪ ਪੁਰੀ, ਹਰੀ ਕ੍ਰਿਸ਼ਨ, ਅਸ਼ੋਕ ਕੁਮਾਰ ਤੋਂ ਇਲਾਵਾ ਨਗਰ ਕੌਂਸਲ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੜਡੋਲੀਆਂ ਸਕੂਲ ਮੂਹਰੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਕਰਵਾਇਆ ਅਰਦਾਸ ਸਮਾਗਮ
Ad Position 24