30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਆਗੂਆਂ ਨੇ ਗੁਰਦੁਆਰਾ ਬਾਣਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ

ਨੂਰਪੁਰ ਬੇਦੀ, 29 ਅਗਸਤ (ਹਰਦੀਪ ਸਿੰਘ ਢੀਂਡਸਾ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਗੁਰਦੁਆਰਾ ਬਾਣਗੜ੍ਹ ਸਾਹਿਬ ਜੇਤੇਵਾਲ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ 4 ਸਤੰਬਰ ਨੂੰ ਕੱਢੇ ਜਾ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ।

Ad Position 21
No active advertisement
4 ਸਤੰਬਰ ਦੇ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਦੀ ਅਪੀਲ 30-08-2026
ਨੂਰਪੁਰ ਬੇਦੀ, 29 ਅਗਸਤ (ਹਰਦੀਪ ਸਿੰਘ ਢੀਂਡਸਾ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਗੁਰਦੁਆਰਾ ਬਾਣਗੜ੍ਹ ਸਾਹਿਬ ਜੇਤੇਵਾਲ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ 4 ਸਤੰਬਰ ਨੂੰ ਕੱਢੇ ਜਾ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਕੌਮੀ ਮੀਤ ਪ੍ਰਧਾਨ ਜਥੇਦਾਰ ਮੋਹਨ ਸਿੰਘ ਡੂਮੇਵਾਲ ਅਤੇ ਮੈਂਬਰ ਪੀ.ਏ.ਸੀ. ਬਲਰਾਜ ਸਿੰਘ ਕਾਨੂੰਨਗੋ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਨਾਲ ਜੁੜਿਆ ਇੱਕ ਅਹਿਮ ਮੁੱਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਅਕਾਲੀ ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 4 ਸਤੰਬਰ ਨੂੰ ਹੋਣ ਵਾਲੇ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਇਹ ਮਾਰਚ ਸਿੱਖ ਕੌਮ ਦੀਆਂ ਹੱਕੀ ਮੰਗਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਤੰਤਰਿਕ ਢੰਗ ਨਾਲ ਆਵਾਜ਼ ਉਠਾਉਣ ਦਾ ਸਾਧਨ ਹੈ। ਇਸ ਮੌਕੇ ਸਤਨਾਮ ਸਿੰਘ ਝੱਜ, ਕੁਲਵੀਰ ਸਿੰਘ ਅਸਮਾਨਪੁਰ, ਹਰਭਜਨ ਸਿੰਘ ਪਟਵਾਰੀ, ਨਿਰਮਲ ਸਿੰਘ ਸਾਊਪੁਰ, ਸੁਖਵਿੰਦਰ ਸਿੰਘ ਬੌਬੀ ਸਾਊਪੁਰ, ਕੁਲਵਿੰਦਰ ਸਿੰਘ ਡੂਮੇਵਾਲ, ਬਲਵਿੰਦਰ ਸਿੰਘ ਕਲਮਾਂ ਅਤੇ ਬਾਬਾ ਦਿਲਬਾਗ ਸਿੰਘ ਮਣਕੂ ਮਾਜਰਾ ਸਮੇਤ ਹੋਰ ਆਗੂ ਤੇ ਸੰਗਤਾਂ ਹਾਜ਼ਰ ਸਨ। ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਅਰਦਾਸ ਢੇਰ, (ਸ਼ਿਵ ਕੁਮਾਰ ਕਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਪ੍ਰਿੰਸੀਪਲ ਦੀ ਰਹਿਨੁਮਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਜਿੰਦਵੜੀ ਵਿਖੇ ਸੁਖਮਨੀ ਸਾਹਿਬ ਜੀ ਦੇ ਜਾਪ ਕਰਕੇ ਅਰਦਾਸ ਬੇਨਤੀ ਕੀਤੀ ਗਈ ਕਿ ਸੱਚੇ ਪਾਤਸ਼ਾਹ ਸਮੂਹ ਬੰਦੀ ਸਿੰਘਾਂ ਨੂੰ ਰਿਹਾਈ ਅਤੇ ਚੜ੍ਹਦੀ ਕਲਾ ਬਖ਼ਸ਼ੇ। ਇਹ ਬੰਦੀ ਸਿੰਘ ਬਹੁਤ ਲੰਬੇ ਸਮੇਂ ਤੋਂ ਜੇਲ੍ਹਾਂ ਦੇ ਵਿਚ ਨਜ਼ਰਬੰਦ ਹਨ ਅਤੇ ਸੰਵਿਧਾਨ ਦੇ ਮੁਤਾਬਿਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਫਿਰ ਵੀ ਸਰਕਾਰ ਇਹਨਾਂ ਨੂੰ ਰਿਹਾ ਨਹੀਂ ਕਰ ਰਹੀ ਇਸ ਕਰਕੇ ਗੁਰੂ ਪੰਥ ਵਲੋਂ ਉਨ੍ਹਾਂ ਦੇ ਨਮਿੱਤ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਨੇ ਫ਼ੈਕਟਰੀ ਦੇ ਪ੍ਰਬੰਧਕਾਂ ’ਤੇ ਨਿਯਮਾਂ ਅਨੁਸਾਰ ਕੰਮ ਨਾ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਸਾਂਝੇ ਮੁਲਾਜ਼ਮ ਫ਼ਰੰਟ ਵਲੋਂ ਨੂਰਪੁਰ ਬੇਦੀ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Ad Position 24