ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ
ਬੇਲਾ, 29 ਅਗਸਤ (ਮਨਜੀਤ ਸਿੰਘ ਸੈਣੀ)–ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਡਿੰਪਲ ਢਿੱਲੋਂ ਜੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਸਕੂਲਾਂ ਅਤੇ ਕਾਲਜਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।
ਬੇਲਾ, 29 ਅਗਸਤ (ਮਨਜੀਤ ਸਿੰਘ ਸੈਣੀ)–ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਡਿੰਪਲ ਢਿੱਲੋਂ ਜੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਸਕੂਲਾਂ ਅਤੇ ਕਾਲਜਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸੇ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਕੱਤਰ ਹੋ ਕੇ ਪਹਿਲਾਂ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਜਾਪ ਤੇ ਉਪਰੰਤ ਲੰਬੇ ਸਮੇਂ ਤੋਂ ਬੰਦ ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇ ਉਨ੍ਹਾਂ ਨੂੰ ਪੈਰੋਲ ਦੀ ਸਹੂਲਤ ਮਿਲਣ ਲਈ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਸਕੂਲ ਵਿਚ ਗੁਰਬਾਣੀ ਅਤੇ ਅਰਦਾਸ ਦਾ ਅਤਿ ਸ਼ਰਧਾ ਭਰਿਆ ਮਾਹੌਲ ਬਣਿਆ ਰਿਹਾ । ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਕਿਹਾ ਕਿ ਸਿੱਖ ਸੰਸਥਾਵਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਅਤੇ ਸਮਾਜਿਕ ਕਾਰਜਾਂ ਵਿਚ ਭਾਗੀਦਾਰ ਬਣਾਉਣ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।