30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਝੱਜ-ਸਾਖਪੁਰ ਸੜਕ ’ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੋਵੇਗਾ ਪੱਕਾ ਹੱਲ

ਕਾਹਨਪੁਰ ਖੂਹੀ, 29 ਅਗਸਤ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ-ਗੜ੍ਹਸ਼ੰਕਰ ਮੁੱਖ ਸੜਕ ਤੋਂ ਝੱਜ ਨੂੰ ਜਾਂਦੇ ਰਸਤੇ ’ਤੇ ਅੱਗੇ ਸਾਖਪੁਰ ਨੂੰ ਨਿਕਲਦੇ ਰਸਤੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਸੜਕ ਦੇ ਕਈ ਹਿੱਸਿਆਂ ’ਤੇ ਪਾਣੀ ਖੜ੍ਹਾ ਰਹਿੰਦਾ ਸੀ, ਜਿਸ ਨਾਲ ਸੜਕ ਦੀ ਹਾਲਤ ਵੀ ਕਾਫ਼ੀ ਖਸਤਾ ਹੋ ਚੁੱਕੀ ਸੀ।

Ad Position 21
No active advertisement
ਅਜੀਤ ਡੈਸਕ 30-08-2026
ਕਾਹਨਪੁਰ ਖੂਹੀ, 29 ਅਗਸਤ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ-ਗੜ੍ਹਸ਼ੰਕਰ ਮੁੱਖ ਸੜਕ ਤੋਂ ਝੱਜ ਨੂੰ ਜਾਂਦੇ ਰਸਤੇ ’ਤੇ ਅੱਗੇ ਸਾਖਪੁਰ ਨੂੰ ਨਿਕਲਦੇ ਰਸਤੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਸੜਕ ਦੇ ਕਈ ਹਿੱਸਿਆਂ ’ਤੇ ਪਾਣੀ ਖੜ੍ਹਾ ਰਹਿੰਦਾ ਸੀ, ਜਿਸ ਨਾਲ ਸੜਕ ਦੀ ਹਾਲਤ ਵੀ ਕਾਫ਼ੀ ਖਸਤਾ ਹੋ ਚੁੱਕੀ ਸੀ। ਇਸ ਕਾਰਨ ਇਲਾਕਾ ਵਾਸੀਆਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਸੀ। ਪਿੰਡ ਵਾਸੀਆਂ ਵਲੋਂ ਇਸ ਸਮੱਸਿਆ ਸਬੰਧੀ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਜਾਣੂ ਕਰਵਾਇਆ ਗਿਆ। ਵਿਧਾਇਕ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਦਾ ਚੱਲ ਰਿਹਾ ਕੰਮ ਅੱਗੇ ਵਧਾਉਣ ਤੋਂ ਪਹਿਲਾਂ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਨ ਲਈ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਨਾਲਿਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ, ਜੋ ਹੁਣ ਲਗਭਗ ਮੁਕੰਮਲ ਹੋਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਸੜਕ ਦੇ ਨਾਲ ਬਣਾਇਆ ਜਾ ਰਿਹਾ ਨਾਲਾ ਆਰ.ਸੀ.ਸੀ. ਦਾ ਹੈ, ਜਿਸ ਦੀ ਉਚਾਈ ਲਗਭਗ ਡੇਢ ਫੁੱਟ ਅਤੇ ਚੌੜਾਈ ਇੱਕ ਫੁੱਟ ਹੈ। ਉਨ੍ਹਾਂ ਦੱਸਿਆ ਕਿ ਸੜਕ ਦੇ ਨਾਲ ਢੁਕਵਾਂ ਨਾਲਾ ਬਣਨ ਨਾਲ ਮੀਂਹ ਜਾਂ ਹੋਰ ਕਾਰਨਾਂ ਕਰਕੇ ਸੜਕ ’ਤੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਹੋ ਜਾਵੇਗਾ ਅਤੇ ਸੜਕ ਦੀ ਹਾਲਤ ਵੀ ਬਰਕਰਾਰ ਰਹੇਗੀ। ਇਸ ਮੌਕੇ ਡੇਰਾ ਬਾਬਾ ਮਸਤ ਸ਼ਾਮ ਜੀ ਮਹਾਰਾਜ ਸੇਵਾ ਭਲਾਈ ਟਰੱਸਟ ਦੇ ਸੰਚਾਲਕ ਸਵਾਮੀ ਅਨਮੋਲਕਨੰਦ ਜੀ ਵਲੋਂ ਵੀ ਪਾਣੀ ਦੀ ਨਿਕਾਸੀ ਲਈ ਕਰਵਾਏ ਜਾ ਰਹੇ ਇਸ ਕਾਰਜ ਲਈ ਵਿਧਾਇਕ ਦਿਨੇਸ਼ ਚੱਢਾ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਵਿਧਾਇਕ ਨੂੰ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਸੇ ਤਰ੍ਹਾਂ ਹੋਰ ਵੱਧ ਚੜ੍ਹ ਕੇ ਸੇਵਾ ਕਰਨ ਦਾ ਆਸ਼ੀਰਵਾਦ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਪ੍ਰਧਾਨ ਲਾਲਪੁਰਾ ਨੇ ਬਾਬਾ ਬਾਲ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ
Ad Position 24