ਸੀਨੀਅਰ ਸਿਟੀਜ਼ਨ ਕੌਸ਼ਲ ਖੇੜੀ ਸਲਾਬਤਪੁਰ ਦੀ ਮੀਟਿੰਗ
ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਸ਼ਲ ਪਿੰਡ ਖੇੜੀ ਸਲਾਬਤਪੁਰ ਦੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਖੇੜੀ ਸੇਵਾ ਮੁਕਤ ਬੀ. ਡੀ.
ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਸ਼ਲ ਪਿੰਡ ਖੇੜੀ ਸਲਾਬਤਪੁਰ ਦੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਖੇੜੀ ਸੇਵਾ ਮੁਕਤ ਬੀ. ਡੀ. ਪੀ. ਓ. ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਅਗਸਤ ਮਹੀਨੇ ਦੇ ਜਨਮ ਦਿਨ ਵਾਲੇ ਮੈਂਬਰਾਂ ਦਾ ਸਨਮਾਨ ਕੀਤਾ। ਮੀਟਿੰਗ ਸੰਬੰਧੀ ਅੰਮ੍ਰਿਤ ਸਿੰਘ ਖੇੜੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੈਨੇਡਾ ਵਿਚ ਪੁਲਿਸ ਅਫ਼ਸਰ ਬਣੀ ਪਿੰਡ ਦੀ ਧੀ ਜਸਲੀਨ ਕੌਰ ਦੀ ਮਾਤਾ ਸ੍ਰੀਮਤੀ ਹਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਕਿਹਾ ਕਿ ਇਸ ਧੀ ਨੇ ਸਮੁੰਦਰੋਂ ਪਾਰ ਪਿੰਡ ਦਾ ਨਾਂਅ ਰੌਸ਼ਨ ਕਰਕੇ ਵੱਡਾ ਮਾਣ ਹਾਸਿਲ ਕੀਤਾ ਹੈ। ਉਪਰੰਤ ਕੌਸ਼ਲ ਦੀਆਂ ਪਿਛਲਿਆਂ ਸਰਗਰਮੀਆਂ ਦਾ ਲੇਖਾ ਜੋਖਾ ਕੀਤਾ ਤੇ ਅਗਲੀਆਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ। ਇਸ ਮੌਕੇ ਮਾ: ਹਰਪਾਲ ਸਿੰਘ, ਖ਼ਜ਼ਾਨਚੀ ਲਖਵੀਰ ਸਿੰਘ, ਅਮ੍ਰਿਤਸਿੰਘ, ਦਿਲਬਾਰਾ ਸਿੰਘ, ਅਮਰਜੀਤ ਸਿੰਘ ਹਰਦੇਵ ਸਿੰਘ, ਮਨਜੀਤ ਸਿੰਘ ਜੁਝਾਰ ਸਿੰਘ ਸਮੇਤ ਕਈ ਮੈਂਬਰ ਹਾਜ਼ਰ ਸਨ।