30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ ’ਤੇ ਹੋ ਚੁੱਕੀ ਹੈ ਫ਼ੇਲ੍ਹ-ਰਾਣਾ ਕੇ. ਪੀ. ਸਿੰਘ

ਸੁਖਸਾਲ, 29 ਅਗਸਤ (ਧਰਮ ਪਾਲ)-ਪੰਜਾਬ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਦਾ ਕੋਈ ਵੀ ਵਰਗ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਨਜ਼ਰ ਨਹੀਂ ਆ ਰਿਹਾ ਜੋ ਅਤਿ ਚਿੰਤਾ ਦਾ ਵਿਸ਼ਾ ਹੈ। ਹਰ ਪੰਜਾਬੀ ਨੂੰ ਆਪਣੀਆਂ ਜਾਇਜ਼ ਹੱਕੀ ਮੰਗਾਂ ਮਨਵਾਉਣ ਲਈ ਵੀ ਸੜਕਾਂ ‘ਤੇ ਉੱਤਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਸੁਖਸਾਲ, 29 ਅਗਸਤ (ਧਰਮ ਪਾਲ)-ਪੰਜਾਬ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਦਾ ਕੋਈ ਵੀ ਵਰਗ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਨਜ਼ਰ ਨਹੀਂ ਆ ਰਿਹਾ ਜੋ ਅਤਿ ਚਿੰਤਾ ਦਾ ਵਿਸ਼ਾ ਹੈ। ਹਰ ਪੰਜਾਬੀ ਨੂੰ ਆਪਣੀਆਂ ਜਾਇਜ਼ ਹੱਕੀ ਮੰਗਾਂ ਮਨਵਾਉਣ ਲਈ ਵੀ ਸੜਕਾਂ ‘ਤੇ ਉੱਤਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਇਕ ਸਮਾਗਮ ਉਪਰੰਤ ਸੁਖਸਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲਾਂ ਅਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਥਾਈ ਹੱਲ ਕਰਨ ਦੀ ਬਜਾਏ ਵਾਰ-ਵਾਰ ਲਾਰੇ ਲਾਏ ਜਾ ਰਹੇ ਹਨ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਲਾਇਕੀ ਕਾਰਨ ਸਰਕਾਰੀ ਮਹਿਕਮਿਆਂ ਵਿਚ ਚੱਲ ਰਹੇ ਧਰਨਿਆਂ ਅਤੇ ਹੜਤਾਲਾਂ ਦਾ ਸਿੱਧਾ ਅਸਰ ਆਮ ਲੋਕਾਂ ‘ਤੇ ਪੈ ਰਿਹਾ ਹੈ। ਆਪਣੇ ਰੋਜ਼ਾਨਾ ਦੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿਚ ਪਹੁੰਚ ਰਹੇ ਲੋਕਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰਿਕ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੁੰਦੀ ਹੈ, ਕਿ ਉਹ ਆਪਣੇ ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣੇ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰੇ ਅਤੇ ਪੰਜਾਬ ਸਰਕਾਰ ਪਤਾ ਨਹੀਂ ਕਿਹੜੇ ਭਰਮ ਵਿਚ ਹੈ ਜੋ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਹੀਂ ਮੰਨ ਰਹੀ। ਰਾਣਾ ਕੇ. ਪੀ. ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਗੱਲਬਾਤ ਰਾਹੀਂ ਚੱਲ ਰਹੇ ਸੰਘਰਸ਼ਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਸਰਕਾਰੀ ਕੰਮਕਾਜ ਮੁੜ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫ਼ੈਸਲਿਆਂ ਕਾਰਨ ਆਮ ਲੋਕਾਂ ਨੂੰ ਹੋ ਰਹੀ ਖ਼ੱਜਲ-ਖ਼ੁਆਰੀ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਥਾਨਕ ਕਾਂਗਰਸੀ ਆਗੂ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਨਹਿਰ ’ਚ ਸੀਵਰੇਜ ਪੈਣ ਦੇ ਮਾਮਲੇ ’ਤੇ ਚੀਮਾ ਵਲੋਂ ਐਨ. ਜੀ. ਟੀ. ਜਾਣ ਦਾ ਐਲਾਨ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਦੇ ਸੰਘਰਸ਼ ਦੀ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਹਮਾਇਤ
Ad Position 24