30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਰਹਿੰਦ ਨਹਿਰ ’ਚ ਸੀਵਰੇਜ ਪੈਣ ਦੇ ਮਾਮਲੇ ’ਤੇ ਚੀਮਾ ਵਲੋਂ ਐਨ. ਜੀ. ਟੀ. ਜਾਣ ਦਾ ਐਲਾਨ

ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਰੂਪਨਗਰ ਨਗਰ ਕੌਂਸਲ ਵਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ਵਿਚ ਪਾਏ ਜਾਣ ਦਾ ਦੋਸ਼ ਲਾਉਂਦਿਆਂ ਇਸ ਨੂੰ ਮਨੁੱਖੀ ਸਿਹਤ ਅਤੇ ਵਾਤਾਵਰਨ ਲਈ ਗੰਭੀਰ ਖ਼ਤਰਾ ਕਰਾਰ ਦਿੱਤਾ ਹੈ।

Ad Position 21
No active advertisement
ਨਗਰ ਕੌਂਸਲ ਰੂਪਨਗਰ ਦੀਆਂ ਕੁੱਝ ਥਾਵਾਂ ’ਤੇ ਗੰਦੇ ਪਾਣੀ ਦੇ ਪੁਆਇੰਟ। 30-08-2026
ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਰੂਪਨਗਰ ਨਗਰ ਕੌਂਸਲ ਵਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ਵਿਚ ਪਾਏ ਜਾਣ ਦਾ ਦੋਸ਼ ਲਾਉਂਦਿਆਂ ਇਸ ਨੂੰ ਮਨੁੱਖੀ ਸਿਹਤ ਅਤੇ ਵਾਤਾਵਰਨ ਲਈ ਗੰਭੀਰ ਖ਼ਤਰਾ ਕਰਾਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਜਲਦ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ.) ਕੋਲ ਉਠਾਇਆ ਜਾਵੇਗਾ। ਮੌਕੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਰਹਿੰਦ ਨਹਿਰ ਦਾ ਪਾਣੀ ਪੀਣ ਤੇ ਸਿੰਚਾਈ ਲਈ ਵਰਤਿਆ ਜਾਂਦਾ ਹੈ, ਇਸ ਲਈ ਇਸ ’ਚ ਗੰਦੇ ਪਾਣੀ ਦਾ ਮਿਲਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀਵਰੇਜ ਦਾ ਪਾਣੀ ਬਿਨਾਂ ਸੋਧੇ ਨਹਿਰ ਵਿਚ ਪਾਇਆ ਜਾ ਰਿਹਾ ਹੈ ਤਾਂ ਇਹ ਵਾਤਾਵਰਨ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਤੋਂ ਨਹਿਰੀ ਅਤੇ ਸੀਵਰੇਜ ਦੇ ਪਾਣੀ ਦੀ ਵਿਗਿਆਨਕ ਜਾਂਚ ਕਰਵਾਉਣ, ਜ਼ਿੰਮੇਵਾਰੀ ਤੈਅ ਕਰਨ ਅਤੇ ਤੁਰੰਤ ਢੁਕਵੇਂ ਕਦਮ ਚੁੱਕਣ ਦੀ ਮੰਗ ਕੀਤੀ। ਡਾ. ਚੀਮਾ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਐਨ. ਜੀ. ਟੀ. ਦਾ ਰੁਖ ਕਰਕੇ ਵਾਤਾਵਰਣ ਕਾਨੂੰਨਾਂ ਅਤੇ ਅਦਾਲਤੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਮੰਗ ਕਰਨਗੇ। ਦੂਜੇ ਪਾਸੇ, ਨਗਰ ਕੌਂਸਲ ਦਾ ਕਹਿਣਾ ਹੈ ਕਿ ਕੌਂਸਲ ਦਾ ਸੀਵਰੇਜ ਪਾਣੀ ਸਰਹਿੰਦ ਨਹਿਰ ਵਿਚ ਨਹੀਂ ਪੈਂਦਾ। ਕੌਂਸਲ ਅਨੁਸਾਰ ਜੇਕਰ ਕਿਤੇ ਕਿਸੇ ਤਰ੍ਹਾਂ ਦੀ ਲੀਕੇਜ ਹੋ ਰਹੀ ਹੈ ਤਾਂ ਉਸ ਦੀ ਜਾਂਚ ਕਰਕੇ ਉਸ ਨੂੰ ਤੁਰੰਤ ਠੀਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ. ਸ. ਸ. ਫ. ਦੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ ’ਤੇ ਹੋ ਚੁੱਕੀ ਹੈ ਫ਼ੇਲ੍ਹ-ਰਾਣਾ ਕੇ. ਪੀ. ਸਿੰਘ
Ad Position 24