30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪ. ਸ. ਸ. ਫ. ਦੀ ਸੂਬਾ ਪੱਧਰੀ ਮੀਟਿੰਗ

ਨੂਰਪੁਰ ਬੇਦੀ, 29 ਅਗਸਤ (ਹਰਦੀਪ ਸਿੰਘ ਢੀਂਡਸਾ)- ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ. ਸ.

Ad Position 21
No active advertisement
ਅਜੀਤ ਡੈਸਕ 30-08-2026
ਨੂਰਪੁਰ ਬੇਦੀ, 29 ਅਗਸਤ (ਹਰਦੀਪ ਸਿੰਘ ਢੀਂਡਸਾ)- ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇਕ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਸਿੰਘਪੁਰ ਵਿਖੇ ਹੋਈ, ਜਿਸ ਵਿਚ ਫੈਡਰਲ ਕੌਂਸਲ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀਂ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਪ. ਸ. ਸ. ਫ. ਦੇ ਸੂਬਾ ਜਨਰਲ ਸਕੱਤਰ ਤੇ ਆਲ ਇੰਡੀਆ ਦੇ ਕੌਮੀਂ ਵਾਇਸ ਪ੍ਰਧਾਨ ਸਾਥੀ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਆਲ ਇੰਡੀਆ ਵਲੋਂ ਐਲਾਨੇ ਗਏ ਸੰਘਰਸ਼ਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸੂਬਿਆਂ ਦੀਆਂ ਮੀਟਿੰਗਾਂ ਦਾ ਪ੍ਰੋਗਰਾਮ ਐਲਾਨਿਆ ਗਿਆ ਸੀ, ਜਿਸਦੇ ਤਹਿਤ ਪ. ਸ. ਸ. ਫ. ਦੀ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੌਮੀਂ ਪ੍ਰਧਾਨ ਸਾਥੀ ਲਾਂਬਾ ਨੇ ਅਗਲੇ ਸੰਘਰਸ਼ਾਂ ਦੀ ਜਾਣਕਾਰੀ ਦੰਦਿਆਂ ਦੱਸਿਆ ਕਿ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਵਲੋਂ ਮਿਤੀ 12 ਦਸੰਬਰ ਨੂੰ ਦਿੱਲੀ ਵਿਖੇ ਇਕ ਵਿਸ਼ਾਲ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ 1 2 ਦਸੰਬਰ ਦੀ ਦਿੱਲੀ ਰੈਲੀ ਵਿਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਨੇ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਪਿਛਲੇ ਸੰਘਰਸ਼ਾਂ ਦੀ ਤਰ੍ਹਾਂ ਹੀ 12 ਦਸੰਬਰ ਨੂੰ ਪ. ਸ. ਸ. ਫ. ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਐਕਸ਼ਨਾਂ ਵਿਚ ਸ਼ਮੂਲੀਆ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ਵਿਚ ਸਾਥੀ ਕਰਮਜੀਤ ਸਿੰਘ ਬੀਹਲਾ, ਗੁਰਬਿੰਦਰ ਸਿੰਘ ਸਸਕੌਰ, ਇੰਦਰਜੀਤ ਵਿਰਦੀ, ਕੁਲਦੀਪ ਪੂਰੋਵਾਲ, ਗੁਰਦੇਵ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਕੀਮਪੁਰ, ਅਨਿਲ ਕੁਮਾਰ, ਸਰਸ਼ਣ ਚੀਮਾ, ਬਿਮਲਾ ਰਾਣੀ, ਕੁਲਦੀਪ ਦੌੜਕਾ, ਗੁਰਬਿੰਦਰ ਸਿੰਘ ਖਮਾਣੋਂ, ਸੁਰਕੀਤ ਮੁਹਾਲੀ, ਪੁਸ਼ਪਿੰਦਰ ਪਿੰਕੀ, ਮਨਜੀਤ ਬਾਜਵਾ, ਗੁਰਪ੍ਰੀਤ ਸਿੰਘ ਚੋਹਕਾ, ਹਜ਼ਾਰਾ ਸਿੰਘ ਚੀਮਾ ਤੇ ਰਾਮ ਕ੍ਰਿਸ਼ਨ ਧੁਨਕੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਨਿਪੁੰਨ ਸੋਨੀ ਨੂੰ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਬਣਾਏ ਜਾਣ ’ਤੇ ਬਾਰ ਐਸੋਸੀਏਸ਼ਨ ਵਲੋਂ ਵਧਾਈ ਅਗਲੀ ਖ਼ਬਰ ਸਰਹਿੰਦ ਨਹਿਰ ’ਚ ਸੀਵਰੇਜ ਪੈਣ ਦੇ ਮਾਮਲੇ ’ਤੇ ਚੀਮਾ ਵਲੋਂ ਐਨ. ਜੀ. ਟੀ. ਜਾਣ ਦਾ ਐਲਾਨ
Ad Position 24