ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ
ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ’ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੀਆਂ ਰੰਗ-ਬਿਰੰਗੀਆਂ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ।
ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ’ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੀਆਂ ਰੰਗ-ਬਿਰੰਗੀਆਂ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਵਧੀਆ ਰੱਖੜੀਆਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ’ਚ ਹੋਣ ਵਾਲੀ ਹਰੇਕ ਗਤਵਿਧੀਆਂ ’ਚ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਆ ਗਿਆ। ਇਸ ਮੌਕੇ ਸਕੂਲ ਮੁਖੀ ਪ੍ਰਿੰ: ਗੁਰਿੰਦਰ ਕੌਰ ਕਪੂਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤਿਉਹਾਰਾਂ ਨੂੰ ਸਿਰਫ਼ ਮਨਾਉਣ ਦੀ ਬਜਾਏ ਉਨ੍ਹਾਂ ਨਾਲ ਜੁੜੀਆਂ ਕਦਰਾਂ-ਕੀਮਤਾਂ ਨੂੰ ਸਮਝਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ’ਚ ਆਪਸੀ ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਇਸ ਮੌਕੇ ਸਤਿੰਦਰ ਕੌਰ, ਜਸਪ੍ਰੀਤ ਕੌਰ, ਨਰਿੰਦਰ ਕੌਰ, ਕੰਵਲਜੀਤ ਕੌਰ, ਰਜਿੰਦਰ ਕੌਰ, ਸਪਨਾ ਰਾਣੀ, ਆਂਸੂ, ਸ਼ਾਂਤੀ ਦੇਵੀ, ਦੀਪਾਂਜਲੀ ਸ਼ਰਮਾ, ਡੇਜੀ ਗੌਤਮ, ਬਲਦੀਪ ਕੌਰ, ਅਮਰਜੀਤ ਕੌਰ, ਕਰਮਜੀਤ ਕੌਰ, ਹਰਜਿੰਦਰ ਕੌਰਤੇ ਵਿਦਿਆਰਥੀ ਹਾਜ਼ਰ ਸਨ।