ਚੇਅਰਮੈਨ ਮਾਂਗਟ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਹੋਏ ਨਤਮਸਤਕ
ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਮਾਰਕਿਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਨਿਯੁਕੱਤ ਕੀਤੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਅੱਜ ਆਪਣੇ ਸਾਥੀਆਂ ਸਮੇਤ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਮਿਲੀ ਇਸ ਜਿਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਉਣ ਵਾਲੇ ਝੋਨੇ ਦੇ ਖ੍ਰੀਦ ਸ਼ੀਜਨ ਵਿਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ।
ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਮਾਰਕਿਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਨਿਯੁਕੱਤ ਕੀਤੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਅੱਜ ਆਪਣੇ ਸਾਥੀਆਂ ਸਮੇਤ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਮਿਲੀ ਇਸ ਜਿਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਉਣ ਵਾਲੇ ਝੋਨੇ ਦੇ ਖ੍ਰੀਦ ਸ਼ੀਜਨ ਵਿਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਪਕਾਰ ਸੇਵਾ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਹਾਫਿਜਾਬਾਦ , ਨਗਰ ਕੌਂਸਲ ਦੇ ਪ੍ਰਧਾਨ ਵਿਸ਼ਾਲ ਕਸਯੱਪ, ਸਾਬਕਾ ਪ੍ਰਧਾਨ ਸਰਬਜੀਤ ਸਿੰਘ ਕਾਲਾ, ਸਾਬਕਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਸਰਪੰਚ ਜਟਾਣਾ, ਕੌਂਸਲਰ ਚਹਿਲ ਸਿੰਘ ਭੰਗੂ, ਬਲਜੀਤ ਸਿੰਘ ਭੰਗੂ, ਸਮਸ਼ੇਰ ਸਿੰਘ ਮੰਗੀ, ਬਲਵਿੰਦਰ ਸਿੰਘ ਕਟਾਰੀਆ, ਜੋਧਾ ਲਹਿਲ , ਗੁਰਵਿੰਦਰ ਸਿੰਘ ਬੋਬੀ, ਲਖਵੀਰ ਸਿੰਘ ਕਾਨੂੰਗੋ, ਰਘਵੀਰ ਸਿੰਘ ਰਾਣਾ ਕੰਧੋਲਾ, ਜੱਗਾ ਗਿੱਲ, ਸੋਨਾ ਲਹਿਲ ਮਾਣੇਮਾਜਰਾ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਹਾਜਰ ਸਨ।