31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਧਾਇਕ ਚੱਢਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਥਾ ਕੀਤਾ ਰਵਾਨਾ

ਨੂਰਪੁਰ ਬੇਦੀ, 30 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ, ਖ਼ਾਸ ਕਰਕੇ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਧਾਰਮਿਕ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਨੂਰਪੁਰ ਬੇਦੀ ਤੋਂ ਸੰਗਤਾਂ ਦਾ ਦੂਜਾ ਜਥਾ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਧਾਰਮਿਕ ਯਾਤਰਾ ‘ਤੇ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਨੂਰਪੁਰ ਬੇਦੀ, 30 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ, ਖ਼ਾਸ ਕਰਕੇ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਧਾਰਮਿਕ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਨੂਰਪੁਰ ਬੇਦੀ ਤੋਂ ਸੰਗਤਾਂ ਦਾ ਦੂਜਾ ਜਥਾ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਧਾਰਮਿਕ ਯਾਤਰਾ ‘ਤੇ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਯਾਤਰਾ ‘ਤੇ ਜਾ ਰਹੀਆਂ ਸਮੂਹ ਸੰਗਤਾਂ ਨੂੰ ਸ਼ੁੱਭ ਇੱਛਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਸਫਲ ਯਾਤਰਾ ਲਈ ਅਰਦਾਸ ਕੀਤੀ। ਉਪਰੰਤ ਵਿਧਾਇਕ ਦਿਨੇਸ਼ ਚੱਢਾ ਵਲੋਂ ਹਰੀ ਝੰਡੀ ਦਿਖਾ ਕੇ ਬੱਸਾਂ ਨੂੰ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਰਵਾਨਾ ਕੀਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸੰਗਤਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਤਰ੍ਹਾਂ ਦੀਆਂ ਯਾਤਰਾਵਾਂ ਲੋਕਾਂ ਨੂੰ ਧਾਰਮਿਕ ਅਤੇ ਅਧਿਆਤਮਿਕ ਤੌਰ ‘ਤੇ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਨੂੰ ਵੀ ਪੂਰਾ ਕਰਨ ਵਿਚ ਸਹਾਈ ਹੋ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨਿਯੁਕਤੀ ਪੱਤਰ ਨਾ ਜਾਰੀ ਕਰਨ ਦੇ ਰੋਸ ਵਜੋਂ ਰੋਸ ਮਾਰਚ ਦੌਰਾਨ ਥਰਮਲ ਦੇ ਕੱਚੇ ਕਾਮੇ। ਸਾਂਝੀ ਥਰਮਲ ਕੰਟਰੈਕਟਰ ਵਰਕਰ ਯੂਨ... ਅਗਲੀ ਖ਼ਬਰ ਬੈਂਸ ਵਿਖੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
Ad Position 24