31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਨੂਰਪੁਰ ਬੇਦੀ ਵਿਖੇ ਸੁਣਿਆ ਪ੍ਰਧਾਨ ਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ

ਨੂਰਪੁਰ ਬੇਦੀ, 30 ਅਗਸਤ (ਵਿੰਦਰਪਾਲ ਝਾਂਡੀਆਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਨੂਰਪੁਰ ਬੇਦੀ ਸਰਕਲ ਵਿਖੇ ਸਰਕਲ ਪ੍ਰਧਾਨ ਨਵੀਨ ਕੁਮਾਰ ਤੇ ਹੋਰ ਪਾਰਟੀ ਅਹੁਦੇਦਾਰਾਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਸੁਣਿਆ। ਇਸ ਮੌਕੇ ਪਾਰਟੀ ਵਰਕਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਅਤੇ ਉਨ੍ਹਾਂ ਦੇ ਵਿਚਾਰ ਸਮਾਜ ਵਿਚ ਨਵੀਂ ਜਾਗਰੂਕਤਾ ਫੈਲਾਉਣ ਦਾ ਕੰਮ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 31-08-2026
ਨੂਰਪੁਰ ਬੇਦੀ, 30 ਅਗਸਤ (ਵਿੰਦਰਪਾਲ ਝਾਂਡੀਆਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਨੂਰਪੁਰ ਬੇਦੀ ਸਰਕਲ ਵਿਖੇ ਸਰਕਲ ਪ੍ਰਧਾਨ ਨਵੀਨ ਕੁਮਾਰ ਤੇ ਹੋਰ ਪਾਰਟੀ ਅਹੁਦੇਦਾਰਾਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਸੁਣਿਆ। ਇਸ ਮੌਕੇ ਪਾਰਟੀ ਵਰਕਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਅਤੇ ਉਨ੍ਹਾਂ ਦੇ ਵਿਚਾਰ ਸਮਾਜ ਵਿਚ ਨਵੀਂ ਜਾਗਰੂਕਤਾ ਫੈਲਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਨ ਕੀ ਬਾਤ’ ਪ੍ਰੋਗਰਾਮ ਸਿਰਫ਼ ਇਕ ਰੇਡੀਉ ਪ੍ਰਸਾਰਨ ਨਹੀਂ ਹੈ, ਸਗੋਂ ਇਹ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਤੇ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਘਰ-ਘਰ ਪਹੁੰਚਾਉਣ ਲਈ ਇਕ ਮਹੱਤਵਪੂਰਨ ਕੜੀ ਸਾਬਤ ਹੋ ਰਿਹਾ ਹੈ। ਸਰਕਲ ਪ੍ਰਧਾਨ ਨਵੀਨ ਕੁਮਾਰ ਨੇ ਵੀ ਪ੍ਰਧਾਨ ਮੰਤਰੀ ਦੇ ਸੰਬੋਧਨ ਨੂੰ ਪ੍ਰੇਰਣਾਦਾਇਕ ਦੱਸਿਆ ਅਤੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਹਮੇਸ਼ਾ ਦੇਸ਼ ਅਤੇ ਸਮਾਜ ਦੀ ਤਰੱਕੀ ਨੂੰ ਸਮਰਪਿਤ ਹਨ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਤੇ ਲਾਲਪੁਰਾ ਅਤੇ ਨਵੀਨ ਕੁਮਾਰ ਵਲੋਂ ਸਮੂਹ ਪਾਰਟੀ ਵਰਕਰਾਂ, ਸਾਥੀਆਂ ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰੀ ਅਵਤਾਰ ਵਸ਼ਿਸ਼ਟ, ਮੋਹਨ ਲਾਲ, ਰੋਸ਼ਨ ਲਾਲ ਚੌਹਾਨ, ਰਾਕੇਸ਼ ਕੁਮਾਰ, ਰਾਜਿੰਦਰ ਸਿੰਘ, ਕੈਲਾਸ਼ ਸੈਣੀ, ਦੌਲਤ ਰਾਮ, ਸ਼ਿੰਦਰ ਪਾਲ, ਜਸਪਾਲ, ਕੁਲਵਿੰਦਰ ਸਿੰਘ, ਰਾਜੂ ਸੈਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਬੈਂਸ ਨੇ ਮੌਕੇ ’ਤੇ ਹੀ ਦਿੱਤੇ ਹੱਲ ਦੇ ਨਿਰਦੇਸ਼ ਨੰਗਲ ਸਰਕਾਰੀ ਰਿਹਾਇਸ਼ ਵਿਖੇ ਸੰਗਤ ਨਾਲ ਕੀ... ਅਗਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
Ad Position 24