31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲੋਕਾਂ ਦੀਆਂ ਮੁਸ਼ਕਿਲਾਂ ਸੁਣ ਬੈਂਸ ਨੇ ਮੌਕੇ ’ਤੇ ਹੀ ਦਿੱਤੇ ਹੱਲ ਦੇ ਨਿਰਦੇਸ਼ ਨੰਗਲ ਸਰਕਾਰੀ ਰਿਹਾਇਸ਼ ਵਿਖੇ ਸੰਗਤ ਨਾਲ ਕੀਤੀ ਮੁਲਾਕਾਤ

ਨੰਗਲ, 30 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਨੰਗਲ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਅੱਜ ਆਪਣੇ ਨੰਗਲ ਸਥਿਤ ਸਰਕਾਰੀ ਰਿਹਾਇਸ਼ 2 ਆਰ. ਵੀ.

Ad Position 21
No active advertisement
ਨੰਗਲ ਵਿਖੇ ਆਪਣੀ ਸਰਕਾਰੀ ਰਿਹਾਇਸ਼ 2 ਆਰ.ਵੀ.ਆਰ. ਵਿਖੇ ਇਲਾਕੇ ਦੀ ਸੰਗਤ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। 31-08-2026
ਨੰਗਲ, 30 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਨੰਗਲ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਅੱਜ ਆਪਣੇ ਨੰਗਲ ਸਥਿਤ ਸਰਕਾਰੀ ਰਿਹਾਇਸ਼ 2 ਆਰ.ਵੀ.ਆਰ. ਵਿਖੇ ਇਲਾਕੇ ਦੀ ਸੰਗਤ ਨਾਲ ਮੁਲਾਕਾਤ ਕਰਕੇ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਇਲਾਕਾ ਵਾਸੀਆਂ ਨੇ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਬਿਜਲੀ, ਸਫ਼ਾਈ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੁੱਦੇ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੇ। ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਈ ਮਾਮਲਿਆਂ ਦੇ ਹੱਲ ਲਈ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਜਾਇਜ਼ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਦੌਰਾਨ ਨੰਗਲ ਅਤੇ ਆਸ-ਪਾਸ ਦੇ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵੀ ਸੰਗਤ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਂਸ ਨੇ ਲੋਕਾਂ ਤੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਜਿੱਥੇ ਕਿਸੇ ਕੰਮ ਵਿਚ ਤੇਜ਼ੀ ਜਾਂ ਸੁਧਾਰ ਦੀ ਲੋੜ ਸਾਹਮਣੇ ਆਈ, ਉੱਥੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਨੰਗਲ ਸਮੇਤ ਪੂਰੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਕਾਸ ਕਾਰਜਾਂ ਵਿਚ ਗੁਣਵੱਤਾ, ਪਾਰਦਰਸ਼ਤਾ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਕਿਸੇ ਵੀ ਵਿਕਾਸ ਕਾਰਜ ਦੀ ਅਸਲ ਸਫਲਤਾ ਉਸ ਵੇਲੇ ਹੈ, ਜਦੋਂ ਉਸ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਚਾਰ ਸਾਲ ਬਾਅਦ ਹੋਣ ਵਾਲਾ ਤਖਤਗੜ੍ਹ ਦਾ ਛਿੰਝ ਮੇਲਾ ਹੋਵੇਗਾ 21 ਨੂੰ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਨੂਰਪੁਰ ਬੇਦੀ ਵਿਖੇ ਸੁਣਿਆ ਪ੍ਰਧਾਨ ਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰ...
Ad Position 24