ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਢੇਰ ਤੋਂ ਬੱਸ ਰਵਾਨਾ
ਹਰਜੋਤ ਸਿੰਘ ਬੈਂਸ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਢੇਰ, 30 ਅਗਸਤ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਢੇਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਸ ਰਵਾਨਾ ਕਰਨ ਮੌਕੇ ਮੰਤਰੀ ਬੈਂਸ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਲਈ ਕਾਮਨਾ ਕੀਤੀ।
ਢੇਰ, 30 ਅਗਸਤ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਢੇਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਸ ਰਵਾਨਾ ਕਰਨ ਮੌਕੇ ਮੰਤਰੀ ਬੈਂਸ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਲਈ ਕਾਮਨਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੰਗਤ ਦੀ ਸੇਵਾ ਕਰਨਾ ਤੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਬਹੁਤ ਸਾਰੇ ਬਜ਼ੁਰਗ ਅਤੇ ਸ਼ਰਧਾਲੂ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਤੀਰਥ ਸਥਾਨਾਂ ਤੱਕ ਨਹੀਂ ਪਹੁੰਚ ਸਕਦੇ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਜਿਹੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਸਹੂਲਤ ਹੈ। ਬੱਸ ਨੂੰ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਇਲਾਕੇ ਦੇ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰਪੰਚ ਮੱਖਣ ਸਿੰਘ, ਅਮਰੀਕ ਸਿੰਘ ਕਾਕੂ ਪੰਚ, ਗੁਰਮੀਤ ਸਿੰਘ ਡੋਡ, ਜਸਵਿੰਦਰ ਸਿੰਘ ਕੁਨਰ, ਹਰਜਾਪ ਸਿੰਘ, ਗੁਰਦਿਆਲ ਸਿੰਘ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।