ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਇਆ ਅਰਦਾਸ ਸਮਾਗਮ
ਸ੍ਰੀ ਚਮਕੌਰ ਸਾਹਿਬ, 30 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੇ ਆਦੇਸ਼ਾਂ ਤੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ, ਜਿਸ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।
ਸ੍ਰੀ ਚਮਕੌਰ ਸਾਹਿਬ, 30 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੇ ਆਦੇਸ਼ਾਂ ਤੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ, ਜਿਸ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਕੌਮ ਨੂੰ ਅੱਜ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਉੱਥੇ ਜਬਰ ਜਨਾਹ ਤੇ ਕਤਲ ਦੇ ਦੋਸ਼ੀਆਂ ਨੂੰ ਲਗਾਤਾਰ ਪੈਰੋਲ ਦੇ ਕੇ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਨਰਿੰਦਰ ਸਿੰਘ ਸੋਲਖੀਆਂ, ਮਾਨ ਸਿੰਘ ਕਤਲੌਰ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ ਕੰਗ ਰੀਵਰਲੈਂਡ ਆਦਿ ਵੀ ਹਾਜ਼ਰ ਸਨ। ਇਸੇ ਤਰਾਂ ਪਿੰਡ ਸਲੇਮਪੁਰ ਅਤੇ ਕੀੜੀ ਅਫ਼ਗ਼ਾਨਾਂ ਦੇ ਗੁਰਦੁਆਰਾ ਸ੍ਰੀ ਇਮਲੀ ਸਾਹਿਬ ਵਿਖੇ ਵੀ ਅਰਦਾਸ ਸਮਾਗਮ ਕਰਵਾਇਆ।