01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਟਰੈਫ਼ਿਕ ਪੁਲਿਸ ਵਲੋਂ ਅਗਸਤ ਮਹੀਨੇ ਦੌਰਾਨ 210 ਚਲਾਨ, 1.06 ਲੱਖ ਰੁਪਏ ਜ਼ੁ­ਰਮਾਨਾ

ਰੂਪਨਗਰ, 31 ਅਗਸਤ (ਸਟਾਫ਼ ਰਿਪੋਰਟਰ)- ਟਰੈਫ਼ਿਕ ਪੁਲਿਸ ਰੂਪਨਗਰ ਵਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 1 ਅਗਸਤ ਤੋਂ 31 ਅਗਸਤ 2026 ਤੱਕ ਵੱਖ-ਵੱਖ ਮਾਮਲਿਆਂ ਵਿਚ ਕੁੱਲ 210 ਈ-ਚਲਾਨ ਕੀਤੇ ਗਏ ਹਨ। ਇਨ੍ਹਾਂ ਚਲਾਨਾਂ ਤਹਿਤ ਕੁੱਲ 163502 ਰੁਪਏ ਦਾ ਜੁਰਮਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਰੂਪਨਗਰ, 31 ਅਗਸਤ (ਸਟਾਫ਼ ਰਿਪੋਰਟਰ)- ਟਰੈਫ਼ਿਕ ਪੁਲਿਸ ਰੂਪਨਗਰ ਵਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 1 ਅਗਸਤ ਤੋਂ 31 ਅਗਸਤ 2026 ਤੱਕ ਵੱਖ-ਵੱਖ ਮਾਮਲਿਆਂ ਵਿਚ ਕੁੱਲ 210 ਈ-ਚਲਾਨ ਕੀਤੇ ਗਏ ਹਨ। ਇਨ੍ਹਾਂ ਚਲਾਨਾਂ ਤਹਿਤ ਕੁੱਲ 163502 ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਨ੍ਹਾਂ ਵਿਚੋਂ 10 ਨਗਦ ਚਲਾਨਾਂ ਦਾ 8,000 ਰੁਪਏ ਜੁਰਮਾਨਾ ਮੌਕੇ ’ਤੇ ਹੀ ਵਸੂਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਗਲਤ ਪਾਰਕਿੰਗ ਕਰਨ ਵਾਲਿਆਂ ਦੇ 90 ਚਲਾਨ, ਜ਼ੈਬਰਾ ਕਰਾਸਿੰਗ ਦੀ ਉਲੰਘਣਾ ਕਰਨ ਵਾਲਿਆਂ ਦੇ 35, ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੇ 22 ਅਤੇ ਟਰੈਫਿਕ ਇਸ਼ਾਰਿਆਂ ਦੀ ਉਲੰਘਣਾ ਕਰਨ ਵਾਲਿਆਂ ਦੇ 20 ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਗਲਤ ਸਾਈਡ ’ਤੇ ਵਾਹਨ ਚਲਾਉਣ ਦੇ 16, ਲੇਨ ਬਦਲਣ ਸਬੰਧੀ ਨਿਯਮਾਂ ਦੀ ਉਲੰਘਣਾ ਦੇ 5 ਅਤੇ ਬਿਨਾਂ ਲਾਇਸੈਂਸ ਵਾਹਨ ਚਲਾਉਣ ਦੇ 3 ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਾਲੀ ਫ਼ਿਲਮ ਲਗਾਉਣ ਦੇ 2, ਤਿੰਨ ਸਵਾਰੀਆਂ ਬਿਠਾ ਕੇ ਵਾਹਨ ਚਲਾਉਣ ਦੇ 2, ਬਿਨਾਂ ਫਸਟ ਏਡ ਬਾਕਸ ਤੋਂ ਸਕੂਲ ਵੈਨ ਦਾ 1 ਅਤੇ ਬਿਨਾਂ ਵਰਦੀ ਸਕੂਲ ਵੈਨ ਚਲਾਉਣ ਦਾ 1 ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਬਿਨਾਂ ਰਿਫਲੈਕਟਰਾਂ ਦੇ ਟਰੱਕਾਂ ਅਤੇ ਟਰੈਕਟਰਾਂ ਦੇ 5 ਚਲਾਨ ਅਤੇ ਹੋਰ ਵੱਖ-ਵੱਖ ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ 8 ਚਲਾਨ ਕੀਤੇ ਗਏ। ਏ.ਐਸ.ਆਈ. ਰਣਜੀਤ ਸਿੰਘ ਨੇ ਕਿਹਾ ਕਿ ਸਤੰਬਰ ਮਹੀਨੇ ਦੌਰਾਨ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚਲਾਨ ਕਰਨ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਨਾਲ-ਨਾਲ ਹੋਰਨਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਸੜਕ ਹਾਦਸਿਆਂ ਨੂੰ ਸੱਦਾ ਦੇ ਸਕਦੀ ਹੈ, ਇਸ ਲਈ ਵਾਹਨ ਚਾਲਕ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਮੰਡਲ ਨੇ ਤੀਆਂ ਦਾ ਮੇਲਾ ਮਨਾਇਆ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਰਿਵਾਰ ਸਮੇਤ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ. ਆਈ. ਆਰ. ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
Ad Position 24