ਸਕੂਲ ਆਫ਼ ਐਮੀਨੈਂਸ ਵਿਖੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਦੇ ਖੇਡ ਮੁਕਾਬਲੇ ਹੋਏ ਸ਼ੁਰੂ
ਸ੍ਰੀ ਕੀਰਤਪੁਰ ਸਾਹਿਬ, 31 ਅਗਸਤ (ਬੀਰਅਮ੍ਰਿਤਪਾਲ ਸਿੰਘ ਸੰਨੀ)- ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਮੁਕਾਬਲੇ ਸ਼ੁਰੂ ਹੋ ਗਏ, ਜਿਨ੍ਹਾਂ ਦੀ ਸ਼ੁਰੂਆਤ ਜਿਲ੍ਹਾ ਸਕੂਲਜ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਅਤੇ ਸਕੂਲ ਆਫ ਐਮੀਨੈਸ਼ ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਜਗਤਾਰ ਸਿੰਘ ਲੌਗੀਆ ਨੇ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸ਼ਨ ਭਾਵਨਾ ਨਾਲ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਦਾ ਖਿਡਾਰੀ ਕੱਲ ਦਾ ਵੱਡਾ ਖਿਡਾਰੀ ਬਣੇਗਾ।
ਸ੍ਰੀ ਕੀਰਤਪੁਰ ਸਾਹਿਬ, 31 ਅਗਸਤ (ਬੀਰਅਮ੍ਰਿਤਪਾਲ ਸਿੰਘ ਸੰਨੀ)- ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਮੁਕਾਬਲੇ ਸ਼ੁਰੂ ਹੋ ਗਏ, ਜਿਨ੍ਹਾਂ ਦੀ ਸ਼ੁਰੂਆਤ ਜਿਲ੍ਹਾ ਸਕੂਲਜ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਅਤੇ ਸਕੂਲ ਆਫ ਐਮੀਨੈਸ਼ ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਜਗਤਾਰ ਸਿੰਘ ਲੌਗੀਆ ਨੇ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸ਼ਨ ਭਾਵਨਾ ਨਾਲ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਦਾ ਖਿਡਾਰੀ ਕੱਲ ਦਾ ਵੱਡਾ ਖਿਡਾਰੀ ਬਣੇਗਾ। ਇਸ ਲਈ ਇਮਾਨਦਾਰੀ ਤੇ ਅਨੁਸ਼ਾਸ਼ਨ ਨਾਲ ਖੇਡ ਦਾ ਅਨੰਦ ਮਾਣਿਆ ਜਾਵੇ। ਇਸ ਤੋਂ ਪਹਿਲਾਂ ਸਕੂਲ ਦੀ ਇੰਚਾਰਜ ਪ੍ਰਿੰਸੀਪਲ ਸ਼ਿਖਾ ਅਰੋੜਾ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇਹ ਟੂਰਨਾਮੈਂਟ ਹੋ ਰਹੇ ਹਨ। ਉਪ ਕਨਵੀਨਰ ਭੁਪਿੰਦਰ ਸਿੰਘ ਅਤੇ ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ ਪਹਿਲੇ ਦਿਨ ਹੋਏ ਲੜਕੀਆਂ ਦੇ ਹੋਏ ਮੁਕਾਬਲੇ ਵਿੱਚ 14 ਸਾਲ ਉਮਰ ਵਰਗ ਵਿਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਨੂਰਪੁਰ ਬੇਦੀ ਨੇ ਦੂਜਾ ਅਤੇ ਤਖਤਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਵਿਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਤਖਤਗੜ੍ਹ ਨੇ ਦੂਜਾ ਅਤੇ ਭਲਾਣ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਖੇਡ ਟੂਰਨਾਮੈਂਟ ਵਿਚ ਜ਼ਿਲ੍ਹਾ ਰੂਪਨਗਰ ਦੇ ਸਾਰੇ ਦਸ ਬਲਾਕਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਦਲਜੀਤ ਸਿੰਘ, ਰਣਵੀਰ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਸਿੰਘ ਕਾਲਾ, ਸੁਖਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ, ਰਾਮ ਰਾਣਾ, ਪੁਸ਼ਪਾ ਦੇਵੀ, ਹਰਿਦਰਪਾਲ ਕੌਰ, ਯਾਦਵਿੰਦਰ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ, ਬਖਸ਼ੀ ਰਾਮ, ਅਮਰਜੀਤਪਾਲ ਸਿੰਘ, ਅਨੀਤਾ ਰਾਣੀ, ਸੁਰਿੰਦਰ ਸਿੰਘ, ਇਕਬਾਲ ਸਿੰਘ, ਬਿੰਟਾ ਰਾਣਾ, ਅਮਰਜੀਤ ਸਿੰਘ ਲਾਡੀ, ਹਰਜੀਤ ਸਿੰਘ, ਨੀਲਮ ਰਾਣੀ, ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।