ਹਰਜਿੰਦਰ ਸਿੰਘ ਭਾਉਵਾਲ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
ਨੂਰਪੁਰ ਬੇਦੀ, 31 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਰਜਿੰਦਰ ਸਿੰਘ ਭਾਉਵਾਲ ਨੂੰ ਪਾਰਟੀ ਹਾਈਕਮਾਂਡ ਵੱਲੋਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਰ
ਰੋਸ ਮਾਰਚ ਕੱਢ ਰਹੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹੋਰ ਮੈਂਬਰ।
01-09-2026
ਨੂਰਪੁਰ ਬੇਦੀ, 31 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਰਜਿੰਦਰ ਸਿੰਘ ਭਾਉਵਾਲ ਨੂੰ ਪਾਰਟੀ ਹਾਈਕਮਾਂਡ ਵੱਲੋਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਉਵਾਲ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਭਾਉਵਾਲ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਵਰਕਰਾਂ ਨਾਲ ਮਿਲ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਭਾਉਵਾਲ ਦੇ ਦਾਦਾ ਬਚਨ ਸਿੰਘ 1982 ਵਿਚ ਹੋਏ ਧਰਮ ਯੁੱਧ ਮੋਰਚੇ ਦੌਰਾਨ ਸ਼ਹੀਦ ਹੋ ਗਏ ਸਨ ਤੇ ਪਰਿਵਾਰ ਲਈ ਇਹ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਇਲਾਕੇ ਦੇ ਆਗੂਆਂ ਤੇ ਵਰਕਰਾਂ ਨੇ ਭਾਉਵਾਲ ਨੂੰ ਜਨਰਲ ਕੌਂਸਲ ਦਾ ਮੈਂਬਰ ਬਣਾਏ ਜਾਣ ’ਤੇ ਵਧਾਈ ਦਿੱਤੀ ਹੈ। ਭਾਉਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਹੈ।