ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ’ਚ ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਰੂਪਨਗਰ, 31 ਅਗਸਤ (ਯਸ਼ਵੰਤ ਬੱਸੀ)- 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਗਤਕੇ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਜਿਲਾ ਕੋਡੀਨੇਟਰ ਸਰਨਜੀਤ ਕੌਰ ਦੀ ਅਗਵਾਈ ਹੇਠ ਖ਼ਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੂਪ ਨਗਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-19 ਸਾਲ ਲੜਕਿਆਂ ਦੇ ਮੁਕਾਬਲੇ ਵਿਚ ਡੀ.
ਰੂਪਨਗਰ, 31 ਅਗਸਤ (ਯਸ਼ਵੰਤ ਬੱਸੀ)- 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਗਤਕੇ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਜਿਲਾ ਕੋਡੀਨੇਟਰ ਸਰਨਜੀਤ ਕੌਰ ਦੀ ਅਗਵਾਈ ਹੇਠ ਖ਼ਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੂਪ ਨਗਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-19 ਸਾਲ ਲੜਕਿਆਂ ਦੇ ਮੁਕਾਬਲੇ ਵਿਚ ਡੀ.ਏ.ਵੀ. ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਦੀ ਫਰੀ ਸੋਟੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਵੀ ਵਿਦਿਆਰਥੀ ਜਸਕਰਨ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਿਅਕਤੀਗਤ ਪ੍ਰਦਰਸ਼ਨ ਵਿਚ ਖਿਡਾਰੀ ਗੁਰਜਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਮੈਨੇਜਰ ਰਵਿੰਦਰ ਤਲਵਾੜ ਚੇਅਰਮੈਨ ਮੋਹਿਤ ਜੈਨ ਅਤੇ ਉਪ ਚੇਅਰਮੈਨ ਯੋਗੇਸ਼ ਮੋਹਨ ਪੰਕਜ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਸਕੂਲ ਪ੍ਰਿੰਸੀਪਲ ਸੰਗੀਤਾ ਰਾਣੀ ਤੇ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਕੀਤਾ ਗਿਆ।