02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੀ.ਐੱਮ. ਸ੍ਰੀ ਸ਼ਹੀਦ ਸਿਪਾਹੀ ਪ੍ਰਗਨ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਸ੍ਰੀ ਅਨੰਦਪੁਰ ਸਾਹਿਬ, 1 ਸਤੰਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਪੀ. ਐੱਮ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸ੍ਰੀ ਅਨੰਦਪੁਰ ਸਾਹਿਬ, 1 ਸਤੰਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਪੀ.ਐੱਮ. ਸ਼੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਸਰਕਾਰੀ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ, ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਲਗਾਇਆ ਗਿਆ।ਜਿਸ ਨੂੰ ਮੁੱਖ ਅਧਿਆਪਕ ਗੁਰਜਤਿੰਦਰ ਪਾਲ ਸਿੰਘ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਟੂਰ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਟੂਰ ਦੌਰਾਨ ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਸੁਖਨਾ ਝੀਲ, ਰੋਜ਼ ਗਾਰਡਨ, ਰੋਕ ਗਾਰਡਨ, ਰਾਜਧਾਨੀ ਕੰਪਲੈਕ ਅਤੇ ਹੋਰ ਮਹੱਤਵਪੂਰਨ ਸਥਾਨਾਂ ਦਾ ਦੌਰਾ ਕਰਵਾਇਆ ਗਿਆ।ਜਿੱਥੇ ਵਿਦਿਆਰਥੀਆਂ ਵਲੋਂ ਕੁਦਰਤ, ਵਾਤਾਵਰਣ, ਇਤਿਹਾਸ, ਕਲਾ ਅਤੇ ਚੰਡੀਗੜ੍ਹ ਸ਼ਹਿਰ ਦੀ ਵਿਲੱਖਣ ਵਾਸਤੂਕਲਾ ਨਾਲ ਸਬੰਧਿਤ ਜਾਣਕਾਰੀ ਹਾਸਲ ਕੀਤੀ।ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਮਾਤ ਦੇ ਕਮਰੇ ਦੀ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਅਤੇ ਅਨੁਭਵੀ ਸਿੱਖਿਆ ਪ੍ਰਦਾਨ ਕਰਨਾ ਸੀ। ਇਸ ਮੌਕੇ ਤਰਨਜੀਤ ਸਿੰਘ, ਅਮਿਤ ਕੁਮਾਰ, ਮਨਦੀਪ ਕੌਰ, ਅਨੁਰੀਤ ਕੁਮਾਰੀ, ਮਨਦੀਪ ਕੌਰ, ਕੁਲਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਜਰੰਗ ਬਲੀ ਦੇ ਚਰਨਾਂ ’ ਚ ਕੈਬਨਿਟ ਮੰਤਰੀ ... ਅਗਲੀ ਖ਼ਬਰ ਸਕੂਲਾਂ ਦੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਵਿਚ ਲੜਕੀਆਂ ਦੇ ਮੁਕਾਬਲੇ ਸਮਾਪਤ , ਲੜਕਿਆਂ ਦੇ ਕਬੱਡੀ ਮੁਕਾਬ...
Ad Position 24