02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

‘ ਖੇਡਾਂ ਵਤਨ ਪੰਜਾਬ ਦੀਆਂ -2026’ ਲਈ ਰੂਪਨਗਰ ਵਾਸੀਆਂ ਨੂੰ ਵੱਧ - ਚੜ੍ਹ ਕੇ ਭਾਗ ਲੈਣ ਦੀ ਅਪੀਲ

ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਜ਼ਿਲ੍ਹੇ ਵਿਚ ਵੀ ਖੇਡ ਮੁਕਾਬਲੇ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਲਾਕ ਪੱਧਰੀ ਮੁਕਾਬਲੇ 9 ਤੋਂ 14 ਸਤੰਬਰ ਤੱਕ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ 21 ਤੋਂ 30 ਸਤੰਬਰ ਤੱਕ ਹੋਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਜ਼ਿਲ੍ਹੇ ਵਿਚ ਵੀ ਖੇਡ ਮੁਕਾਬਲੇ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਲਾਕ ਪੱਧਰੀ ਮੁਕਾਬਲੇ 9 ਤੋਂ 14 ਸਤੰਬਰ ਤੱਕ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ 21 ਤੋਂ 30 ਸਤੰਬਰ ਤੱਕ ਹੋਣਗੇ। 9 ਤੋਂ 11 ਸਤੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਬਲਾਕਾਂ ਵਿਚ, ਜਦਕਿ 12 ਤੋਂ 14 ਸਤੰਬਰ ਤੱਕ ਮੋਰਿੰਡਾ ਅਤੇ ਨੂਰਪੁਰ ਬੇਦੀ ਬਲਾਕਾਂ ਵਿਚ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਵਿਚ ਐਥਲੈਟਿਕਸ, ਕਬੱਡੀ, ਖੋ-ਖੋ, ਵਾਲੀਬਾਲ, ਫੁੱਟਬਾਲ, ਟੈਨਿਸ ਬਾਲ ਕ੍ਰਿਕਟ, ਬੈਡਮਿੰਟਨ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਹੋਣਗੇ। ਖਿਡਾਰੀ ਕਿਊ.ਆਰ. ਕੋਡ ਰਾਹੀਂ ਰਜਿਸਟਰੇਸ਼ਨ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਖਿਡਾਰੀਆਂ, ਨੌਜਵਾਨਾਂ, ਕੋਚਾਂ, ਅਧਿਆਪਕਾਂ, ਮਾਪਿਆਂ ਅਤੇ ਖੇਡ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਤਰਨਜੀਤ ਸਿੰਘ ਤਰਨੀ ਯੂਥ ਅਕਾਲੀ ਦਲ ਰੋਪੜ ( ਸ਼ਹਿਰੀ ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਦੀਵੀ ਵਿਛੋੜਾ ਦੇ ਗਏ ਸਾਬਕਾ ਸਰਪੰਚ ਗੁਰਚਰਨ ਸਿੰਘ
Ad Position 24