ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕੀਤੀ ਇਕੱਤਰਤਾ
ਮੋਰਿੰਡਾ, 1 ਸਤੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਨਰਲ ਸਕੱਤਰ ਹਰਬੰਸ ਸਿੰਘ ਕੰਧੋਲਾ ਦੀ ਅਗਵਾਈ ਹੇਠ ਇਕੱਤਰਤਾ ਕੀਤੀ। ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਦੇ ਧਰਨੇ ਨੂੰ ਪਾਰਟੀ ਵਲੋਂ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ।
ਮੋਰਿੰਡਾ, 1 ਸਤੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਨਰਲ ਸਕੱਤਰ ਹਰਬੰਸ ਸਿੰਘ ਕੰਧੋਲਾ ਦੀ ਅਗਵਾਈ ਹੇਠ ਇਕੱਤਰਤਾ ਕੀਤੀ। ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਦੇ ਧਰਨੇ ਨੂੰ ਪਾਰਟੀ ਵਲੋਂ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ ਨੇ ਦੱਸਿਆ ਕਿ ਜੋ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੀਆਂ ਹਨ, ਪਾਰਟੀ ਉਨ੍ਹਾਂ ਦੀ ਹਮਾਇਤ ਕਰਦੀ ਹੈ। ਇਸਦੇ ਨਾਲ ਹੀ ਕਿਸਾਨਾਂ ਵਲੋਂ ਜੋ 1 ਤੋਂ 7 ਸਤੰਬਰ ਤੱਕ ਧਰਨਾ ਦਿੱਤਾ ਜਾ ਰਿਹਾ ਹੈ, ਉਸ ਦੀ ਵੀ ਪਾਰਟੀ ਪੂਰਨ ਹਮਾਇਤ ਕਰਦੀ ਹੈ। ਇਕੱਤਰਤਾ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਵੀ ਚਰਚਾ ਕੀਤੀ ਗਈ ਤੇ ਅਪੀਲ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਸਰਕਾਰਾਂ ਨੂੰ ਲਾਂਘਾ ਮੁੜ ਖੋਲ੍ਹਣ ਲਈ ਵਿਚਾਰ ਕਰਨੀ ਚਾਹੀਦੀ ਹੈ। ਇਕੱਤਰਤਾ ਦੌਰਾਨ ਆਗੂਆਂ ਨੇ ਪਾਰਟੀ ਵਲੋਂ ਪੰਜਾਬ ਦੇ 32 ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰ ਲਗਾਉਣ ਤੇ ਹਾਈਕਮਾਂਡ ਤੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਗੁਰਮੀਤ ਸਿੰਘ ਮਕੜੌਨਾ ਜ਼ਿਲ੍ਹਾ ਪ੍ਰਧਾਨ, ਜਗਵਿੰਦਰ ਸਿੰਘ ਬੰਗੀਆਂ ਜ਼ਿਲ੍ਹਾ ਪ੍ਰਧਾਨ ਯੂਥ, ਹਰਜਿੰਦਰ ਸਿੰਘ ਬਲਾਕ ਪ੍ਰਧਾਨ, ਪ੍ਰਿੰਸੀਪਲ ਅਮਰਜੀਤ ਸਿੰਘ ਸ਼ਹਿਰੀ ਪ੍ਰਧਾਨ, ਹਰਜਿੰਦਰ ਸਿੰਘ ਗਿੱਲ, ਤੇਜਪਾਲ ਸਿੰਘ ਸਿੱਧੂ ਸਕੱਤਰ, ਗੁਰਦਰਸ਼ਨ ਸਿੰਘ ਅਰਨੌਲੀ ਵਰਕਿੰਗ ਕਮੇਟੀ ਮੈਂਬਰ, ਪਰਵਿੰਦਰ ਪਾਲ ਸਿੰਘ, ਅਮਨਦੀਪ ਸਿੰਘ ਸ਼ੇਰ ਸਿੰਘ ਸੰਧੂ, ਕਮਲਜੀਤ ਸਿੰਘ, ਪ੍ਰਗਟ ਸਿੰਘ, ਲਖਵੀਰ ਸਿੰਘ, ਸੇਵਾ ਸਿੰਘ, ਨਿਰੰਜਨ ਸਿੰਘ ਕੰਗ, ਸੰਤ ਸਿੰਘ, ਜਗੀਰ ਸਿੰਘ ਦੁੱਮਣਾ, ਉੱਧਮ ਸਿੰਘ ਸਹੇੜੀ, ਗੁਰਦੇਵ ਸਿੰਘ, ਦੀਦਾਰ ਸਿੰਘ, ਲਾਭ ਸਿੰਘ ਮੁੰਡੀਆਂ, ਸੁਰਜੀਤ ਸਿੰਘ ਖੀਵਾ, ਜਪਨਾਮ ਸਿੰਘ, ਬਲਵਿੰਦਰ ਸਿੰਘ ਮੁੰਡੀਆਂ ਆਦਿ ਹਾਜ਼ਰ ਸਨ।