02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰੋਟਰੀ ਕਲੱਬ ਵਲੋਂ ਵੱਖ - ਵੱਖ ਥਾਵਾਂ ’ ਤੇ ਲਗਾਏ ਫਲਦਾਰ ਅਤੇ ਛਾਂਦਾਰ ਬੂਟੇ

ਸ੍ਰੀ ਅਨੰਦਪੁਰ ਸਾਹਿਬ, 1 ਸਤੰਬਰ (ਜੇ ਐਸ ਨਿੱਕੂਵਾਲ)-ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧਤਾ ਲਈ ਵੱਖ-ਵੱਖ ਥਾਵਾਂ ’ਤੇ ਫ਼ਲਦਾਰ ’ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ ਲਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸ੍ਰੀ ਅਨੰਦਪੁਰ ਸਾਹਿਬ, 1 ਸਤੰਬਰ (ਜੇ ਐਸ ਨਿੱਕੂਵਾਲ)-ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧਤਾ ਲਈ ਵੱਖ-ਵੱਖ ਥਾਵਾਂ ’ਤੇ ਫ਼ਲਦਾਰ ’ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਸੀ.ਏ. ਗੁਰਜਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਵਿਚ ਆਪਣਾ ਯੋਗਦਾਨ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਹਨਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ। ਕਲੱਬ ਦੇ ਸਾਬਕਾ ਪ੍ਰਧਾਨ ਡਾਕਟਰ ਪੀ.ਜੇ.ਐਸ. ਕੰਗ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਣੇ ਚਾਹੀਦੇ ਹਨ। ਕਿਉਂਕਿ ਇਹ ਰੁੱਖ ਹਵਾ, ਮਿੱਟੀ ਅਤੇ ਪਾਣੀ ਨੂੰ ਸ਼ੁੱਧ ਕਰਨ ਵਿਚ ਵੱਡੀ ਭੂਮਿਕਾ ਅਦਾ ਕਰਦੇ ਹਨ। ਇਸ ਮਸ਼ੀਨੀ ਯੁੱਗ ਵਿਚ ਵਧਦੇ ਹੋਏ, ਪ੍ਰਦੂਸ਼ਣ ਕਾਰਨ ਸਾਡੀ ਹਵਾ ਦੀ ਗੁਣਵੱਤਾ ਕਾਫ਼ੀ ਡਿਗਦੀ ਜਾ ਰਹੀ ਹੈ। ਜਿਸ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵੀ ਲੈਣੀ ਚਾਹੀਦੀ ਹੈ। ਇਸ ਮੌਕੇ ਸੁਖ-ਸਹਿਜ ਇਨਕਲੇਵ ਦੇ ਐਮ.ਡੀ. ਸ਼ੀਤਲ ਸਿੰਘ, ਕਰਮ ਸਿੰਘ, ਨੀਰਜ ਕੋਸ਼ਲ, ਸੁਖਵਿੰਦਰਪਾਲ ਸਿੰਘ ਸੁੱਖੂ , ਜਸਬੀਰ ਸਿੰਘ ਜੱਸਾ, ਮਹਿੰਦਰ ਸਿੰਘ ਰਾਣਾ, ਜਸਪ੍ਰੀਤ ਸਿੰਘ ਅਰੋੜਾ, ਨਵਜੀਤ ਸਿੰਘ ਕਥੂਰੀਆ, ਸੁਖਦੀਪ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ ਵਿਚ ਕਲੱਬ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਚਨੋਲੀ ਪਿੰਡ ਨੂੰ 9.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕੀਤੀ ਇਕੱਤਰਤਾ
Ad Position 24