02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਜੋਲੀ ਤੋਂ ਅੰਮ੍ਰਿਤਸਰ ਲਈ ‘ ਤੀਰਥ ਯਾਤਰਾ ’ ਰਵਾਨਾ , ਸੰਗਤਾਂ ’ ਚ ਭਾਰੀ ਉਤਸ਼ਾਹ

ਪੁਰਖਾਲੀ, 1 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-’’ਮੁੱਖ ਮੰਤਰੀ ਤੀਰਥ ਯਾਤਰਾ’’ ਸਕੀਮ ਤਹਿਤ ਪਿੰਡ ਹਿਰਦਾਪੁਰ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਤੀਰਥ ਯਾਤਰਾ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਸੰਗਤਾਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੋਲੀ ਤੋਂ ਅੰਮ੍ਰਿਤਸਰ ਲਈ ‘ ਤੀਰਥ ਯਾਤਰਾ ’ ਰਵਾਨਾ , ਸੰਗਤਾਂ ’ ਚ ਭਾਰੀ ਉਤਸ਼ਾਹ 02-09-2026
ਪੁਰਖਾਲੀ, 1 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-’’ਮੁੱਖ ਮੰਤਰੀ ਤੀਰਥ ਯਾਤਰਾ’’ ਸਕੀਮ ਤਹਿਤ ਪਿੰਡ ਹਿਰਦਾਪੁਰ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਤੀਰਥ ਯਾਤਰਾ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਸੰਗਤਾਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਸੁਖਾਲਾ ਸਾਧਨ ਮਿਲ ਰਿਹਾ ਹੈ, ਜਿਸ ਨਾਲ ਉਹ ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਯਾਤਰਾ ‘ਤੇ ਜਾ ਰਹੀਆਂ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਹਿਰਦਾਪੁਰ ਦੇ ਵਸਨੀਕਾਂ ਅਤੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨਾਲ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਾਲਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਬਾਲਾ, ਚੇਅਰਮੈਨ ਮਲਕੀਤ ਸਿੰਘ ਭੰਗੂ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ, ਬਲਵਿੰਦਰ ਸਿੰਘ ਸਰਪੰਚ, ਸੁਰਜੀਤ ਸਿੰਘ ਸਾ ਸਰਪੰਚ ਰਾਮਪੁਰ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦੀ ਸਹੂਲਤ ਲਈ ‘ ਪ੍ਰਾਈਮੋ ਕੈਮੀਕਲ ’ ਨੇ ਖੋਲ੍ਹਿਆ ਸੀ . ਐੱਸ . ਆਰ . ਦਾ ਖ਼ਜ਼ਾਨਾ ਅਗਲੀ ਖ਼ਬਰ ਆਈ . ਆਈ . ਟੀ . ਰੋਪੜ ਅਤੇ ਸੀ . ਆਰ . ਆਰ . ਆਈ . ਡੀ . ਵਿਚਕਾਰ ਸਮਝੌਤਾ ਪੱਤਰ ’ ਤੇ ਦਸਤਖ਼ਤ
Ad Position 24