01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਰੈੱਡ ਰੰਨ ਮੈਰਾਥਨ ਵਿਚ ਹਾਸਲ ਕੀਤਾ ਪਹਿਲਾ ਸਥਾਨ

ਸ੍ਰੀ ਚਮਕੌਰ ਸਾਹਿਬ, 1 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਅਤੇ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਚੰਡੀਗੜ੍ਹ ਵਲੋਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਨਸ਼ਿਆ ਖਿਲਾਫ ਟੀ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸ੍ਰੀ ਚਮਕੌਰ ਸਾਹਿਬ, 1 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਅਤੇ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਚੰਡੀਗੜ੍ਹ ਵਲੋਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਨਸ਼ਿਆ ਖਿਲਾਫ ਟੀ.ਬੀ. ਦੀ ਰੋਕਥਾਮ ਅਤੇ ਏਡਜ਼ ਕੰਟਰੋਲ ਲਈ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਰੈੱਡ ਰੰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿਚ ਜ਼ਿਲ੍ਹਾ ਰੂਪਨਗਰ ਦੇ ਕਾਲਜਾ ਦੇ ਰੈੱਡ ਰਿਬਨ ਕਲੱਬਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੀ ਪ੍ਰੋਫੈਸਰ ਬਿਕਰਮ ਰਾਣੀ ਨੋਡਲ ਅਫ਼ਸਰ ਰੈੱਡ ਰਿਬਨ ਦੀ ਅਗਵਾਈ ਹੇਠ ਕਾਲਜ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਜਿਸ ਵਿਚ ਲੜਕੀਆਂ ਦੀ ਮੈਰਾਥਨ ਵਿਚ ਕਾਲਜ ਦੀ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਅਮਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਵਿਦਿਆਰਥਣ ਦੀ ਪ੍ਰਾਪਤੀ ਦੇ ਅਧਾਰ ਤੇ ਜਿੱਥੇ ਵਿਭਾਗ ਵਲੋਂ ਰਾਜ ਪੱਧਰੀ ਮੈਰਾਥਨ ਲਈ ਚੋਣ ਕੀਤੀ ਗਈ, ਉੱਥੇ ਹੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾ ਕੈਪਟਨ ਮਨਤੇਜ ਸਿੰਘ ਚੀਮਾ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ: ਬਲਜੀਤ ਸਿੰਘ ਵਲੋਂ ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆ ਵਿਭਾਗ ਵਲੋਂ ਭਵਿੱਖ ਵਿਚ ਕਰਵਾਈ ਜਾਣ ਵਾਲੀ ਰਾਜ ਪੱਧਰੀ ਮੈਰਾਥਨ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆ ਗਈਆਂ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਮੁਕਾਬਲਿਆਂ ਦਾ ਕੰਨਿਆ ਸਕੂਲ ਵਿਖੇ ਸ਼ਾਨਦਾਰ ਆਗਾਜ਼
Ad Position 24