ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ
ਮੋਰਿੰਡਾ, 1 ਸਤੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਦਾ ਆਗਮਨ ਪੁਰਬ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.
ਮੋਰਿੰਡਾ, 1 ਸਤੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਦਾ ਆਗਮਨ ਪੁਰਬ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਹਰਬੰਸ ਸਿੰਘ ਕੰਧੋਲਾ ਨੇ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਚਾਨਣਾ ਪਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਮਕੜੌਨਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸੁਖਵਿੰਦਰ ਸਿੰਘ ਮੁੰਡੀਆਂ, ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ, ਕੇਸਰ ਸਿੰਘ ਸਮਾਣਾ ਚੇਅਰਮੈਨ, ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟੜਾ, ਹਰਜੀਤ ਸਿੰਘ ਸੋਢੀ, ਜਗਵਿੰਦਰ ਸਿੰਘ ਬੰਗੀਆਂ, ਹਰਜਿੰਦਰ ਸਿੰਘ, ਗੁਰਦਰਸ਼ਨ ਸਿੰਘ ਅਰਨੌਲੀ, ਹਰਜਿੰਦਰ ਸਿੰਘ ਗਿੱਲ, ਪਰਵਿੰਦਰਪਾਲ ਸਿੰਘ, ਅਮਨਦੀਪ ਸਿੰਘ, ਸ਼ੇਰ ਸਿੰਘ ਸੰਧੂ, ਸੁਰਜੀਤ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ ਕੰਗ, ਸੰਤ ਸਿੰਘ ਕੰਗ, ਜਸਬੀਰ ਸਿੰਘ ਸ਼ਾਂਤਪੁਰੀ, ਕਮਲਜੀਤ ਸਿੰਘ ਮੋਰਿੰਡਾ, ਪ੍ਰਗਟ ਸਿੰਘ, ਲਖਵੀਰ ਸਿੰਘ, ਸੇਵਾ ਸਿੰਘ ਮੁੰਡੀਆਂ, ਨਰਿੰਜਣ ਸਿੰਘ ਕੰਗ, ਜਗੀਰ ਸਿੰਘ ਦੁੱਮਣਾ, ਉੱਧਮ ਸਿੰਘ, ਗੁਰਦੇਵ ਸਿੰਘ, ਅੰਮ੍ਰਿਤਪਾਲ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।