01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵਿਧਾਇਕ ਚੱਢਾ ਨੇ ਪੜ੍ਹਾਈ ਪ੍ਰਤੀ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ

ਨੂਰਪੁਰ ਬੇਦੀ, 1 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਹਾਈ ਸਕੂਲ ਸਸਕੌਰ ਵਿਖੇ ਰਾਮਜੀ ਦਾਸ ਤੁਲਸੀ ਲਾਲ ਦਾਸ ਵੈੱਲਫੇਅਰ ਟਰੱਸਟ, ਨਾਸਿਕ ਵਲੋਂ ਅੱਠਵੀਂ ਅਤੇ ਦਸਵੀਂ ਜਮਾਤ ਦੇ ਮੈਰਿਟ ਹਾਸਲ ਕਰਨ ਵਾਲੇ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਮੋਮੈਂਟੋ, ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਨੂਰਪੁਰ ਬੇਦੀ, 1 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਹਾਈ ਸਕੂਲ ਸਸਕੌਰ ਵਿਖੇ ਰਾਮਜੀ ਦਾਸ ਤੁਲਸੀ ਲਾਲ ਦਾਸ ਵੈੱਲਫੇਅਰ ਟਰੱਸਟ, ਨਾਸਿਕ ਵਲੋਂ ਅੱਠਵੀਂ ਅਤੇ ਦਸਵੀਂ ਜਮਾਤ ਦੇ ਮੈਰਿਟ ਹਾਸਲ ਕਰਨ ਵਾਲੇ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਮੋਮੈਂਟੋ, ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ। ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਅਤੇ ਡਿਪਟੀ ਡੀ.ਈ.ਓ. ਇੰਦਰਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਟਰੱਸਟ ਦੇ ਚੇਅਰਮੈਨ ਨਿਵਾਸ ਲਾਲ, ਸੈਕਟਰੀ ਗੌਰਵ ਲਾਲ, ਮਹਿਕ ਲਾਲ ਸਮੇਤ ਪਿੰਡ ਦੇ ਮੋਹਤਵਰ ਸੱਜਣ ਅਤੇ ਸਕੂਲ ਸਟਾਫ਼ ਹਾਜ਼ਰ ਰਿਹਾ। ਸਮਾਗਮ ਦੌਰਾਨ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਮੋਮੈਂਟੋ ਅਤੇ 5,000 ਰੁਪਏ ਦੀ ਨਕਦ ਰਾਸ਼ੀ ਐਵਾਰਡ ਵਜੋਂ ਭੇਟ ਕੀਤੀ ਗਈ। ਇਸੇ ਤਰ੍ਹਾਂ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਮੋਮੈਂਟੋ ਅਤੇ 3,000 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਵਿਧਾਇਕ ਦਿਨੇਸ਼ ਕੁਮਾਰ ਚੱਢਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਜੀਵਨ ਵਿਚ ਸਫਲਤਾ ਹਾਸਲ ਕਰਨ ਦਾ ਸਭ ਤੋਂ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਇਸ ਪ੍ਰਾਪਤੀ ਨੂੰ ਅੱਗੇ ਵੀ ਜਾਰੀ ਰੱਖਣ ਅਤੇ ਹੋਰ ਮਿਹਨਤ ਕਰਕੇ ਵਧੀਆ ਨਤੀਜੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਮੁਖੀ ਨਵਪ੍ਰੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਵਲੋਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਟਰੱਸਟ ਦੇ ਚੇਅਰਮੈਨ ਨਿਵਾਸ ਲਾਲ ਨੇ ਇਹ ਐਵਾਰਡ ਆਪਣੇ ਸਵਰਗੀ ਪਿਤਾ ਰਾਮਜੀ ਦਾਸ ਲਾਲ ਦੀ ਯਾਦ ਨੂੰ ਸਮਰਪਿਤ ਕੀਤਾ ਹੈ। ਨਿਵਾਸ ਲਾਲ, ਗੌਰਵ ਲਾਲ ਅਤੇ ਮਹਿਕ ਲਾਲ ਦੀ ਅਗਵਾਈ ਹੇਠ ਚਲਾਏ ਜਾ ਰਹੇ ਇਸ ਟਰੱਸਟ ਨਾਲ ਨਾਸਿਕ ਵਿਖੇ ਵੱਡੇ ਪੱਧਰ ‘ਤੇ ਇੰਪੋਰਟ-ਐਕਸਪੋਰਟ ਦਾ ਕਾਰੋਬਾਰ ਵੀ ਜੁੜਿਆ ਹੋਇਆ ਹੈ। ਇਸ ਮੌਕੇ ਸਕੂਲ ਐਸ.ਐਮ.ਸੀ. ਦੇ ਚੇਅਰਮੈਨ ਸੰਦੀਪ ਕੁਮਾਰ, ਐਸ.ਐਮ.ਸੀ. ਮੈਂਬਰ ਕਮਲ ਕੁਮਾਰ, ਸਸਕੌਰ ਦੇ ਸਰਪੰਚ ਮਹਿੰਦਰ ਸਿੰਘ, ਕਾਨੂੰਨਗੋ ਬਲਰਾਜ ਸਿੰਘ, ਏ.ਐਸ.ਆਈ. ਕਿਸ਼ੋਰੀ ਲਾਲ, ਪ੍ਰਕਾਸ਼ ਸਿੰਘ, ਨੰਬਰਦਾਰ ਪ੍ਰਸਰਾਮ, ਹੰਸ ਰਾਜ, ਜਗਦੀਸ਼ ਰਾਮ, ਪ੍ਰੇਮ ਚੰਦ, ਮਾਸਟਰ ਧਨੀ ਰਾਮ, ਸਕੂਲ ਸਟਾਫ਼ ਅਤੇ ਪਿੰਡ ਦੇ ਹੋਰ ਮੋਹਤਵਰ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ . ਏ . ਮੁਲਾਜ਼ਮਾਂ ਦਾ ਕਾਨੂੰਨੀ ਹੱਕ ਹੈ , ਸਰਕਾਰ ਦੀ ਕੋਈ ਮਿਹਰਬਾਨੀ ਨਹੀਂ - ਭਾਜਪਾ ਆਗੂ ਅਗਲੀ ਖ਼ਬਰ ਸੇਵਾ ਸਿਮਰਨ ਕਰਨ ਵਾਲੇ ਜੀਵ ਨੂੰ ਜੀਵਨ ’ ਚ ਹਰ ਖ਼ੁਸ਼ੀ ਤੇ ਆਤਮਿਕ ਸੁੱਖ ਪ੍ਰਾਪਤ ਹੋਵੇਗਾ : ਵੇਦਾਂਤ ਆਚਾਰੀਆ ਸਵਾਮੀ ਚੇਤਨਾ...
Ad Position 24