01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਰਤਾਰਪੁਰ ਸਕੂਲ ਦੇ ਪੀ.ਟੀ.ਆਈ. ਅਧਿਆਪਕਾ ਰਾਜ ਕਮਲ ਨੂੰ ਸੇਵਾ-ਮੁਕਤੀ ਮੌਕੇ ਨਿੱਘੀ ਵਿਦਾਇਗੀ

ਨੂਰਪੁਰ ਬੇਦੀ, 1 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਲੰਬੇ ਸਮੇਂ ਤੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਖੇਡ ਅਧਿਆਪਕਾ ਰਾਜ ਕਮਲ ਦੀ ਸੇਵਾਮੁਕਤੀ ਮੌਕੇ ਸਕੂਲ ਸਟਾਫ਼ ਵਲੋਂ ਨਿੱਘੀ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੀਆਂ ਸਿੱਖਿਆ, ਖੇਡਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਨੂਰਪੁਰ ਬੇਦੀ, 1 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਲੰਬੇ ਸਮੇਂ ਤੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਖੇਡ ਅਧਿਆਪਕਾ ਰਾਜ ਕਮਲ ਦੀ ਸੇਵਾਮੁਕਤੀ ਮੌਕੇ ਸਕੂਲ ਸਟਾਫ਼ ਵਲੋਂ ਨਿੱਘੀ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੀਆਂ ਸਿੱਖਿਆ, ਖੇਡਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਮਾਰੋਹ ਵਿਚ ਪ੍ਰਿੰਸੀਪਲ ਜਗਤਾਰ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਪ੍ਰਿੰਸੀਪਲ ਵਰਿੰਦਰ ਸ਼ਰਮਾ, ਪ੍ਰਿੰਸੀਪਲ ਹਰਦੀਪ ਸਿੰਘ ਤਖ਼ਤਗੜ੍ਹ, ਜੀ.ਟੀ ਯੂ. ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਸਕੌਰ ਤੇ ਮੈਡਮ ਰੰਜਨਾ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਰਾਜ ਕਮਲ ਦੇ ਨਾਲ ਪਹੁੰਚੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਸਮਾਰੋਹ ਵਿਚ ਸ਼ਿਰਕਤ ਕੀਤੀ। ਪਤਵੰਤੇ ਸੱਜਣਾਂ ਤੇ ਸਕੂਲ ਇੰਚਾਰਜ ਸੁਰਿੰਦਰ ਕੁਮਾਰ ਨੇ ਕਿਹਾ ਕਿ ਰਾਜ ਕਮਲ ਨੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਇਆ। ਉਨ੍ਹਾਂ ਨੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੇ ਸਰੀਰਕ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਪ੍ਰੇਮ ਸਿੰਘ, ਰਾਜਨ ਹਰੀਸ਼, ਅਸ਼ਵਨੀ ਕੁਮਾਰ, ਜਸਵੀਰ ਸਿੰਘ, ਗੁਰਸੇਵਕ ਸਿੰਘ, ਹਰਭਜਨ ਸਿੰਘ, ਮਨਜੀਤ ਕੌਰ, ਪ੍ਰਿਅੰਕਾ, ਹਰਪ੍ਰੀਤ ਕੌਰ, ਮਨਿੰਦਰ ਕੌਰ, ਰਣਜੀਤ ਕੌਰ, ਅਮਨਦੀਪ ਕੌਰ ਅਤੇ ਅਮਨਦੀਪ ਕੌਰ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਦੀ ਲਤ ਛੱਡ ਕੇ ਸੁਖਦੇਵ ਸਿੰਘ ਮੁੜ ਆਮ ਜੀਵਨ ਵੱਲ ਪਰਤਿਆ- ਡਾ. ਰਾਹੁਲ ਸ਼ਰਮਾ ਅਗਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਚੰਗਰ ਇਲਾਕੇ ਦੇ ਗੁਰਦੁਆਰਾ ਪ੍ਰਬੰਧਕਾਂ...
Ad Position 24