03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ’ ਚ ਪਏ ਪਾੜ ਦੀ ਉੱਚ ਪੱਧਰੀ ਪੜਤਾਲ ਲਈ ਕਮੇਟੀ ਗਠਿਤ ਕੀਤੀ

ਸ੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਸ੍ਰੀ ਚਮਕੌਰ ਸਾਹਿਬ ਦੇ ਨਜਦੀਕ ਸਰਹਿੰਦ ਨਹਿਰ ਦੇ ਬਰਮ ਵਿਚ ਪਏ ਪਾੜ ਦਾ ਸਖਤ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਸਬ ਡਿਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਅਧੀਨ ਕਮੇਟੀ ਗਠਿਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਹਾਲਾਤਾਂ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਖੇ ਸਰਹਿੰਦ ਨਹਿਰ ਦੇ ਮੁਕੰਮਲ ਬਰਮ ਦਾ ਅੱਜ ਤੋਂ ਹੀ ਸਰਵੇਖਣ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਸ ਤਰ੍ਹਾਂ ਦੀ ਘਟਨਾ ਆਉਣ ਵਾਲੇ ਸਮੇਂ ਵਿਚ ਵਾਪਰਨ ਤੋਂ ਰੋਕਿਆ ਜਾ ਸਕੇ।

Ad Position 21
repet_subhas-goyals [Copy P29]
ਸ੍ਰੀ ਚਮਕੌਰ ਸਾਹਿਬ ਵਿਖੇ ਟੁੱਟੀ ਨਹਿਰ ਵਾਲੀ ਥਾਂ ਦਾ ਜਾਇਬੂਕ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਗੜ੍ਹੀ ਨਾਲ ਗੱਲਬਾਤ ਕਰਦੇ ਹੋਏ। 03-09-2026
ਸ੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਸ੍ਰੀ ਚਮਕੌਰ ਸਾਹਿਬ ਦੇ ਨਜਦੀਕ ਸਰਹਿੰਦ ਨਹਿਰ ਦੇ ਬਰਮ ਵਿਚ ਪਏ ਪਾੜ ਦਾ ਸਖਤ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਸਬ ਡਿਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਅਧੀਨ ਕਮੇਟੀ ਗਠਿਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਹਾਲਾਤਾਂ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਖੇ ਸਰਹਿੰਦ ਨਹਿਰ ਦੇ ਮੁਕੰਮਲ ਬਰਮ ਦਾ ਅੱਜ ਤੋਂ ਹੀ ਸਰਵੇਖਣ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਸ ਤਰ੍ਹਾਂ ਦੀ ਘਟਨਾ ਆਉਣ ਵਾਲੇ ਸਮੇਂ ਵਿਚ ਵਾਪਰਨ ਤੋਂ ਰੋਕਿਆ ਜਾ ਸਕੇ। ਜਿਸ ਲਈ ਪੰਜਾਬ ਸਰਕਾਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਘਟਨਾ ਵਾਲੀ ਥਾਂ ਤੋਂ ਲੈ ਕੇ 1.75 ਕਿੱਲੋਮੀਟਰ ਲੰਮੇ ਬਰਮ ਨੂੰ ਹੋਰ ਉੱਚਾ, ਚੌੜਾ ਅਤੇ ਮਜਬੂਤ ਕੀਤਾ ਜਾਵੇਗਾ। ਅਦਿੱਤਿਆ ਡੇਚਲਵਾਲ ਨੇ ਅੱਗੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਅਤੇ ਬੇਲਾ ਬਹਿਰਾਮਪੁਰ ਨੂੰ ਜੋੜਨ ਵਾਲੇ ਮੁੱਖ ਪੁਲ ਨੂੰ ਹੋਰ ਚੌੜਾ ਅਤੇ ਉੱਚਾ ਕਰਨ ਦੀ ਤਜਵੀਜ਼ ਵੀ ਪੰਜਾਬ ਸਰਕਾਰ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਇਸ ਘਟਨਾ ਦੀ ਪੜਤਾਲ ਸਬੰਧੀ ਗਠਿਤ ਕੀਤੀ ਗਈ ਕਮੇਟੀ ਵਲੋਂ ਕਿਸੇ ਅਧਿਕਾਰੀ ਦੀ ਅਣਗਹਿਲੀ ਬਾਰੇ ਰਿਪੋਰਟ ਪੇਸ਼ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਯਕੀਨੀ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਬੰਧਤ ਵਿਭਾਗ ਆਪਣੀ ਕਾਰਗੁਜਾਰੀ ਨੂੰ ਜਿੰਮੇਵਾਰੀ ਨਾਲ ਨੇਪਰੇ ਚਾੜ੍ਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਘਟਨਾ ਦੌਰਾਨ ਜ਼ਖਮੀ ਹੋਏ ਮਰੀਜਾਂ ਦਾ ਇਲਾਜ ਪੂਰਨ ਤੌਰ ਉੱਤੇ ਰੈੱਡ ਕਰਾਸ ਸੁਸਾਇਟੀ ਵਲੋਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਹੋਰ ਵੀ ਨੁਕਸਾਨ ਸਾਹਮਣੇ ਆਉਂਦਾ ਹੈ ਤਾਂ ਉਸ ਸਬੰਧੀ ਮੁਆਵਜਾ ਵੀ ਦਿੱਤਾ ਜਾਵੇਗਾ। ਅਦਿੱਤਿਆ ਡੇਚਲਵਾਲ ਨੇ ਸ੍ਰੀ ਚਮਕੌਰ ਸਾਹਿਬ ਦੇ ਇਲਾਕਾ ਵਾਸੀਆਂ ਦਾ ਖਾਸ ਧੰਨਵਾਦ ਕਰਦਿਆਂ ਕਿਹਾ ਕਿ ਆਪ ਸਭ ਦੇ ਸਹਿਯੋਗ ਦੇ ਨਾਲ ਹੀ ਅੱਜ ਅਸੀਂ ਇਸ ਘਟਨਾ ਨੂੰ ਸਮਾਂ ਰਹਿੰਦੇ ਠੀਕ ਕਰ ਪਾਏ ਹਾਂ ਅਤੇ ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੀ ਕਿਸੇ ਵੀ ਘਟਨਾ ਤੋਂ ਬਚਣ ਲਈ ਨਹਿਰੀ ਵਿਭਾਗ ਦੀ ਜਿੰਮੇਵਾਰੀ ਸਖਤੀ ਨਾਲ ਤੈਅ ਕੀਤੀ ਜਾਵੇਗੀ। ਇਸ ਮੌਕੇ ਹਲਕਾ ਇੰਚਾਰਜ ਜਸਵੀਰ ਸਿੰਘ ਗੜੀ, ਐਸ. ਡੀ. ਐਮ. ਪ੍ਰਦੀਪ ਸਿੰਘ ਬੈਂਸ, ਡੀ. ਐਸ. ਪੀ. ਮਨਜੀਤ ਔਲਖ, ਮਾਰਕਿਟ ਕਮੇਟੀ ਦੇ ਚਅੇਰਮੈਨ ਅਮਨਦੀਪ ਸਿੰਘ ਮਾਂਗਟ, ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਜਟਾਣਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਦੇ ਸੀਵਰੇਜ ਪ੍ਰਬੰਧ ਨੂੰ ਮਿਲੇਗਾ ਵੱਡਾ ਹੁਲਾਰਾ ਬੜੀ ਹਵੇਲੀ ਐਸ. ਟੀ. ਪੀ. ਦੀ ਸਮਰੱਥਾ 10 ਤੋਂ ਵਧਾ ਕੇ 16 ਐਮ.... ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪਿੰਡ ਪੱਧਰੀ ਜਾਗਰੂਕਤਾ ਅਭਿਆਨ ਚਲਾਇਆ
Ad Position 24