03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰੂਪਨਗਰ ਦੇ ਸੀਵਰੇਜ ਪ੍ਰਬੰਧ ਨੂੰ ਮਿਲੇਗਾ ਵੱਡਾ ਹੁਲਾਰਾ ਬੜੀ ਹਵੇਲੀ ਐਸ. ਟੀ. ਪੀ. ਦੀ ਸਮਰੱਥਾ 10 ਤੋਂ ਵਧਾ ਕੇ 16 ਐਮ. ਐਲ. ਡੀ. ਕਰਨ ਦੇ 9.12 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਨੀਂਹ ਪੱਥਰ

ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤਹਿਤ ਰੂਪਨਗਰ ਦੇ ਬੜੀ ਹਵੇਲੀ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ (ਐਸ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤਹਿਤ ਰੂਪਨਗਰ ਦੇ ਬੜੀ ਹਵੇਲੀ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ (ਐਸ. ਟੀ. ਪੀ.) ਦੀ ਸਮਰੱਥਾ 10 ਤੋਂ ਵਧਾ ਕੇ 16 ਐਮ. ਐਲ. ਡੀ. ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ 9.12 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਦੀ ਹਾਜ਼ਰੀ ਵਿਚ ਸ਼ੁਰੂ ਕੀਤਾ ਗਿਆ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਐਸ. ਟੀ. ਪੀ. ਦੀ ਸਮਰੱਥਾ ਵਧਣ ਨਾਲ ਸ਼ਹਿਰ ਦੇ ਵਧ ਰਹੇ ਸੀਵਰੇਜ ਦੇ ਬੋਝ ਨੂੰ ਸੰਭਾਲਣ ਅਤੇ ਸੀਵਰੇਜ ਦੇ ਪਾਣੀ ਦੀ ਸੁਚੱਜੀ ਨਿਕਾਸੀ ਤੇ ਟਰੀਟਮੈਂਟ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਆਧੁਨਿਕ ਸ਼ਹਿਰ ਲਈ ਮਜ਼ਬੂਤ ਸੀਵਰੇਜ ਪ੍ਰਬੰਧ ਅਤੇ ਸਾਫ਼ ਵਾਤਾਵਰਣ ਵੀ ਓਨੇ ਹੀ ਜ਼ਰੂਰੀ ਹਨ। ਡਾ. ਸੰਨੀ ਆਹਲੂਵਾਲੀਆ ਨੇ ਦੱਸਿਆ ਕਿ ਸਮਰੱਥਾ ਵਿਚ 60 ਫ਼ੀਸਦੀ ਵਾਧਾ ਹੋਣ ਨਾਲ ਰੂਪਨਗਰ ਦੀਆਂ ਮੌਜੂਦਾ ਤੇ ਭਵਿੱਖੀ ਸੀਵਰੇਜ ਲੋੜਾਂ ਪੂਰੀਆਂ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰਾਜੈਕਟ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਸਮੇਤ ਸੀਵਰੇਜ ਬੋਰਡ ਦੇ ਅਧਿਕਾਰੀ, ਨਗਰ ਕੌਂਸਲ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਟਲਾ ਨਿਹੰਗ ਵਿਖੇ ਸਾਲਾਨਾ ਗੁੱਗਾ ਮਾੜੀ ਮੇਲਾ 5 ਨੂੰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ’ ਚ ਪਏ ਪਾੜ ਦੀ ਉੱਚ ਪੱਧਰੀ ਪੜਤਾਲ ਲਈ ਕਮੇਟੀ ਗਠਿਤ ਕੀਤੀ
Ad Position 24