03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਧਿਆਪਕ ਦਿਵਸ ਮੌਕੇ ਗੰਭੀਰਪੁਰ ’ ਚ ਸੂਬਾ ਪੱਧਰੀ ਕਾਲਾ ਦਿਵਸ ਮਨਾਉਣਗੇ ਏਡਿਡ ਸਕੂਲ ਅਧਿਆਪਕ

ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਤੇ ਕਰਮਚਾਰੀ ਕਈ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਹਨ, ਜਦਕਿ ਸੇਵਾ ਮੁਕਤ ਕਰਮਚਾਰੀਆਂ ਦੇ ਪੈਨਸ਼ਨ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਤੇ ਕਰਮਚਾਰੀ ਕਈ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਹਨ, ਜਦਕਿ ਸੇਵਾ ਮੁਕਤ ਕਰਮਚਾਰੀਆਂ ਦੇ ਪੈਨਸ਼ਨ ਪੀ.ਪੀ.ਓ. ਵੀ ਜਾਰੀ ਨਹੀਂ ਕੀਤੇ ਜਾ ਰਹੇ। ਇਸ ਤੋਂ ਇਲਾਵਾ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਇਆ ਏਰੀਅਰ ਸਮੇਤ ਕਈ ਮੰਗਾਂ ਲੰਬਿਤ ਹਨ। ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਅਤੇ ਸਕੱਤਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਦੌਰਾਨ ਅਧਿਆਪਕ ਤੇ ਕਰਮਚਾਰੀ ਕਾਲੇ ਕੱਪੜੇ ਪਾ ਕੇ ਅਤੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਤੇ ਕਰਮਚਾਰੀ ਧਰਨੇ ਵਿਚ ਸ਼ਾਮਲ ਹੋਣਗੇ। ਇਸ ਸਬੰਧੀ ਰੋਪੜ ਜ਼ਿਲ੍ਹੇ ਦੀ ਜਥੇਬੰਦੀ ਦੀ ਮੀਟਿੰਗ ਵੀ ਬੁਲਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੂਪਨਗਰ ਵਿਚ ਜਨਗਣਨਾ -2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਰੂਪਨਗਰ ’ ਚ ਪ੍ਰਵੇਸ਼ ਕਰਨ ’ ਤੇ ਭਰਵਾਂ ਸਵਾਗਤ
Ad Position 24