03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੱਦੀ ਤੋਂ ਸਰਸਾ , ਸਤਲੁਜ ਤੇ ਨਹਿਰੀ ਪ੍ਰਣਾਲੀ ਤੱਕ ਪ੍ਰਦੂਸ਼ਿਤ ਪਾਣੀ ਪਹੁੰਚਣ ਦਾ ਮਾਮਲਾ ਗੰਭੀਰ - ਦਿਨੇਸ਼ ਚੱਢਾ

ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਦੀ-ਨਾਲਾਗੜ੍ਹ ਉਦਯੋਗਿਕ ਖੇਤਰ ਤੋਂ ਸਰਸਾ ਦਰਿਆ ਰਾਹੀਂ ਸਤਲੁਜ ਅਤੇ ਅੱਗੇ ਨਹਿਰੀ ਪ੍ਰਣਾਲੀ ਤੱਕ ਕਥਿਤ ਪ੍ਰਦੂਸ਼ਿਤ ਪਾਣੀ ਪਹੁੰਚਣ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਤੁਰੰਤ ਜਾਂਚ ਅਤੇ ਜ਼ਿੰਮੇਵਾਰ ਇਕਾਈਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਵਿਧਾਇਕ ਚੱਢਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਵਲੋਂ ਬੱਦੀ ਖੇਤਰ ਦਾ ਦੌਰਾ ਕਰਕੇ ਸਰਸਾ ਅਤੇ ਸਤਲੁਜ ਦਰਿਆਵਾਂ ਵਿਚ ਪ੍ਰਦੂਸ਼ਿਤ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

Ad Position 21
repet_subhas-goyals [Copy P29]
ਵਿਧਾਇਕ ਦਿਨੇਸ਼ ਚੱਢਾ। 03-09-2026
ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਦੀ-ਨਾਲਾਗੜ੍ਹ ਉਦਯੋਗਿਕ ਖੇਤਰ ਤੋਂ ਸਰਸਾ ਦਰਿਆ ਰਾਹੀਂ ਸਤਲੁਜ ਅਤੇ ਅੱਗੇ ਨਹਿਰੀ ਪ੍ਰਣਾਲੀ ਤੱਕ ਕਥਿਤ ਪ੍ਰਦੂਸ਼ਿਤ ਪਾਣੀ ਪਹੁੰਚਣ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਤੁਰੰਤ ਜਾਂਚ ਅਤੇ ਜ਼ਿੰਮੇਵਾਰ ਇਕਾਈਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਵਿਧਾਇਕ ਚੱਢਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਵਲੋਂ ਬੱਦੀ ਖੇਤਰ ਦਾ ਦੌਰਾ ਕਰਕੇ ਸਰਸਾ ਅਤੇ ਸਤਲੁਜ ਦਰਿਆਵਾਂ ਵਿਚ ਪ੍ਰਦੂਸ਼ਿਤ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਕੱਦੂਵਾਲ ਸਮੇਤ ਕਈ ਥਾਵਾਂ ’ਤੇ ਨਾਲਿਆਂ ਰਾਹੀਂ ਉਦਯੋਗਿਕ ਅਤੇ ਸੀਵਰੇਜ ਦਾ ਪਾਣੀ ਬਿਨਾਂ ਢੁੱਕਵੇਂ ਇਲਾਜ ਦੇ ਸਰਸਾ ਦਰਿਆ ਵਿਚ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਦੀ ਵਿਚ ਲਗਭਗ 2200 ਉਦਯੋਗਿਕ ਇਕਾਈਆਂ ਹਨ, ਜਿਨ੍ਹਾਂ ਵਿੱਚੋਂ ਕਰੀਬ 1000 ਇਕਾਈਆਂ ਤਰਲ ਰਹਿੰਦ-ਖੂੰਹਦ ਪੈਦਾ ਕਰਦੀਆਂ ਹਨ। ਉਨ੍ਹਾਂ ਅਨੁਸਾਰ ਸਿਰਫ਼ ਕਰੀਬ 377 ਇਕਾਈਆਂ ਦਾ ਗੰਦਾ ਪਾਣੀ ਟਰੀਟਮੈਂਟ ਸਿਸਟਮ ਤੱਕ ਪਹੁੰਚ ਰਿਹਾ ਹੈ। ਇਸੇ ਤਰ੍ਹਾਂ ਬੱਦੀ ਦੀ ਸੀਵਰੇਜ ਟਰੀਟਮੈਂਟ ਸਮਰੱਥਾ ਵੀ ਲੋੜ ਦੇ ਮੁਕਾਬਲੇ ਕਾਫ਼ੀ ਘੱਟ ਦੱਸੀ ਜਾ ਰਹੀ ਹੈ। ਚੱਢਾ ਨੇ ਕਿਹਾ ਕਿ ਜੇਕਰ ਉਦਯੋਗਿਕ ਗੰਦੇ ਪਾਣੀ ਅਤੇ ਘਰੇਲੂ ਸੀਵਰੇਜ ਦੀ ਢੁੱਕਵੀਂ ਟਰੀਟਮੈਂਟ ਨਾ ਹੋਈ ਤਾਂ ਇਸ ਦਾ ਪ੍ਰਭਾਵ ਸਰਸਾ ਤੋਂ ਸਤਲੁਜ ਅਤੇ ਅੱਗੇ ਸਰਹਿੰਦ ਨਹਿਰ ਤੇ ਬਿਸਤ ਦੋਆਬ ਨਹਿਰ ਤੱਕ ਪੈ ਸਕਦਾ ਹੈ, ਜੋ ਪੰਜਾਬ ਦੇ ਜਲ ਸਰੋਤਾਂ ਅਤੇ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਸੈਕਟਰੀ ਵਾਤਾਵਰਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਤੁਰੰਤ ਤਕਨੀਕੀ ਅਤੇ ਵਿਗਿਆਨਕ ਜਾਂਚ, ਪ੍ਰਦੂਸ਼ਣ ਦੇ ਸਰੋਤਾਂ ਦੀ ਪਛਾਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਇਕਾਈਆਂ ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵਾਤਾਵਰਨ ਕਾਨੂੰਨਾਂ ਤਹਿਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਅਤੇ ਨਹਿਰੀ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਰਾਣਾ ਕੁਲਬੀਰ ਸਿੰਘ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਰੂਪਨਗਰ ਵਿਚ ਜਨਗਣਨਾ -2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ
Ad Position 24