ਨਾਇਬ ਸਿੰਘ ਸੈਣੀ ਡੇਰਾ ਬਾਬਾ ਉਮੈਦ ਗਿਰੀ ਲਖਣੋਂ ਵਿਖੇ ਅੱਜ ਪਹੁੰਚਣਗੇ
ਨੂਰਪੁਰ ਬੇਦੀ, 2 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 3 ਸਤੰਬਰ ਨੂੰ ਨੂਰਪੁਰ ਬੇਦੀ ਇਲਾਕੇ ਦੇ ਡੇਰਾ ਬਾਬਾ ਉਮੇਦ ਗਿਰੀ ਲਖਣੋਂ ਵਿਖੇ 08:30 ਵਜੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਨੂਰਪੁਰ ਬੇਦੀ, 2 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 3 ਸਤੰਬਰ ਨੂੰ ਨੂਰਪੁਰ ਬੇਦੀ ਇਲਾਕੇ ਦੇ ਡੇਰਾ ਬਾਬਾ ਉਮੇਦ ਗਿਰੀ ਲਖਣੋਂ ਵਿਖੇ 08:30 ਵਜੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਕਤ ਧਾਰਮਿਕ ਅਸਥਾਨ ਵਿਖੇ ਪਹੁੰਚ ਕੇ ਸੰਤ-ਮਹਾਂਪੁਰਖਾਂ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ। ਉਨ੍ਹਾਂ ਦੀ ਆਮਦ ਮੌਕੇ ਇਲਾਕੇ ਦੇ ਲੋਕਾਂ ਅਤੇ ਭਾਜਪਾ ਆਗੂਆਂ ਵਲੋਂ ਸਵਾਗਤ ਕੀਤਾ ਜਾਵੇਗਾ। ਲਾਲਪੁਰਾ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਦਾ ਉਕਤ ਅਸਥਾਨ ਵਿਖੇ ਪਹੁੰਚਣਾ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਦੀ ਆਮਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ।