03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ - ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ 4 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਣ - ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 2 ਸਤੰਬਰ (ਜੇ ਐਸ ਨਿੱਕੂਵਾਲ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਜਾ ਰਿਹਾ ‘ਮੀਰੀ ਪੀਰੀ ਖ਼ਾਲਸਾ ਮਾਰਚ’ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਰਿਹਾ ਹੈ। ਇਸ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਨਜ਼ਦੀਕੀ ਪਿੰਡ ਬੱਢਲ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ।

Ad Position 21
repet_subhas-goyals [Copy P29]
ਸ੍ਰੀ ਅਨੰਦਪੁਰ ਸਾਹਿਬ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਸਬੰਧੀ ਹੋਈ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ। 03-09-2026
ਸ੍ਰੀ ਅਨੰਦਪੁਰ ਸਾਹਿਬ, 2 ਸਤੰਬਰ (ਜੇ ਐਸ ਨਿੱਕੂਵਾਲ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਜਾ ਰਿਹਾ ‘ਮੀਰੀ ਪੀਰੀ ਖ਼ਾਲਸਾ ਮਾਰਚ’ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਰਿਹਾ ਹੈ। ਇਸ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਨਜ਼ਦੀਕੀ ਪਿੰਡ ਬੱਢਲ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ।ਇਸ ਮੌਕੇ ਭਾਈ ਚਾਵਲਾ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਬਖ਼ਸ਼ੀਸ਼ ਕੀਤਾ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਲਈ ਭਗਤੀ ਅਤੇ ਸ਼ਕਤੀ ਦਾ ਸੁਮੇਲ ਹੈ, ਜੋ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਰੂਹਾਨੀਅਤ ਨਾਲ ਜੁੜਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖ਼ਾਲਸਾ ਮਾਰਚ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਲਈ ਅਹਿਮ ਯੋਗਦਾਨ ਪਾਉਂਦੇ ਹਨ। ਭਾਈ ਚਾਵਲਾ ਨੇ ਇਲਾਕੇ ਦੀਆਂ ਸਮੂਹ ਧਾਰਮਿਕ, ਸਮਾਜਿਕ ਸਭਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 4 ਸਤੰਬਰ ਨੂੰ ਸ਼ਾਮ 5 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਹੁਮਹੁਮਾ ਕੇ ਪਹੁੰਚਣ ਅਤੇ ਇਸ ਅਲੌਕਿਕ ਮਾਰਚ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕਰਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਪੀ.ਏ.ਸੀ. ਮੈਂਬਰ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਮਟੋਰ, ਗੁਰਨਾਮ ਸਿੰਘ ਮਟੋਰ, ਹਰਦੇਵ ਸਿੰਘ ਦੇਬੀ, ਡਾਕਟਰ ਗੁਲਜ਼ਾਰ ਸਿੰਘ ਗੱਜਪੁਰ, ਬਲਦੇਵ ਸਿੰਘ ਨਿੱਕੂਵਾਲ, ਸਾਬਕਾ ਸਰਪੰਚ ਪਰਮਜੀਤ ਸਿੰਘ ਬੱਢਲ, ਦਰਸ਼ਨ ਸਿੰਘ ਮਟੋਰ, ਹਰਮਿੰਦਰ ਸਿੰਘ ਮਟੋਰ, ਮਾਸਟਰ ਹਰੀਸ ਚੰਦਰ, ਰਾਮਪਾਲ ਸਿੰਘ, ਸਰਪੰਚ ਹਰਪਾਲ ਸਿੰਘ ਗੱਜਪੁਰ, ਸਾਬਕਾ ਸਰਪੰਚ ਕਰਮ ਸਿੰਘ ਗੱਜਪੁਰ, ਭੁਪਿੰਦਰ ਸਿੰਘ ਸ਼ਾਹਪੁਰ, ਮੇਹਰ ਸਿੰਘ, ਬੀਬੀ ਹਰਦੀਪ ਕੋਰ ਕੋਟਲ਼ਾ, ਸੁਰਜੀਤ ਕੋਰ ਨਿੱਕੂਵਾਲ, ਗੁਰਮੀਤ ਕੋਰ ਕੋਟਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੌਧਰੀ ਮਹਿੰਦਰ ਪਾਲ ਭੂੰਬਲਾ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਨਾਇਬ ਸਿੰਘ ਸੈਣੀ ਡੇਰਾ ਬਾਬਾ ਉਮੈਦ ਗਿਰੀ ਲਖਣੋਂ ਵਿਖੇ ਅੱਜ ਪਹੁੰਚਣਗੇ
Ad Position 24