03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਰ . ਬੀ . ਯੂ . ਵਲੋਂ ਸਮਾਜਿਕ ਜ਼ਿੰਮੇਵਾਰੀ ਲਈ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਰੂਪਨਗਰ, 2 ਸਤੰਬਰ (ਯਸ਼ਵੰਤ ਬੱਸੀ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਸਿੱਖਿਆ, ਸਮਾਜਿਕ ਜ਼ਿੰਮੇਵਾਰੀ ਅਤੇ ਉੱਤਮਤਾ ਐਵਾਰਡਜ਼-2026 ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜਾਗਰੂਕਤਾ ਅਤੇ ਪਾਣੀ ਦੀ ਸੰਭਾਲ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਹਰਜੀਤ ਸਿੰਘ ਗਰੇਵਾਲ, ਚੇਅਰਮੈਨ, ਕੌਮੀ ਘੱਟ ਗਿਣਤੀ ਕਮਿਸ਼ਨ, ਨੇ ਕਿਹਾ ਕਿ ਲੀਡਰਸ਼ਿਪ ਅਤੇ ਜਨਤਕ ਸੇਵਾ ਦੀ ਨੀਂਹ ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਜ਼ਿੰਮੇਵਾਰੀ ਦੀ ਮਜ਼ਬੂਤ ਭਾਵਨਾ ’ਤੇ ਆਧਾਰਿਤ ਹੋਣੀ ਚਾਹੀਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰੂਪਨਗਰ, 2 ਸਤੰਬਰ (ਯਸ਼ਵੰਤ ਬੱਸੀ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਸਿੱਖਿਆ, ਸਮਾਜਿਕ ਜ਼ਿੰਮੇਵਾਰੀ ਅਤੇ ਉੱਤਮਤਾ ਐਵਾਰਡਜ਼-2026 ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜਾਗਰੂਕਤਾ ਅਤੇ ਪਾਣੀ ਦੀ ਸੰਭਾਲ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਹਰਜੀਤ ਸਿੰਘ ਗਰੇਵਾਲ, ਚੇਅਰਮੈਨ, ਕੌਮੀ ਘੱਟ ਗਿਣਤੀ ਕਮਿਸ਼ਨ, ਨੇ ਕਿਹਾ ਕਿ ਲੀਡਰਸ਼ਿਪ ਅਤੇ ਜਨਤਕ ਸੇਵਾ ਦੀ ਨੀਂਹ ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਜ਼ਿੰਮੇਵਾਰੀ ਦੀ ਮਜ਼ਬੂਤ ਭਾਵਨਾ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੀ ਊਰਜਾ ਨੂੰ ਰਾਸ਼ਟਰ ਨਿਰਮਾਣ ਵੱਲ ਲਗਾਉਣ ਦੀ ਅਪੀਲ ਕੀਤੀ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਪੰਜਾਬ ਦੇ ਸਾਬਕਾ ਡੀ.ਜੀ.ਪੀ. ਈਸ਼ਵਰ ਸਿੰਘ ਨੇ ਜਨਤਕ ਸੇਵਾ ਵਿਚ ਅਨੁਸ਼ਾਸਨ, ਇਮਾਨਦਾਰੀ ਅਤੇ ਸਮਰਪਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪਸ ਵਿਚ ਪਾਣੀ ਅਤੇ ਬਿਜਲੀ ਦੀ ਸੰਭਾਲ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਸਬੰਧੀ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਪ੍ਰੇਰਿਤ ਕੀਤਾ। ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵਿਦਿਆਰਥੀਆਂ ਨੂੰ ਸਮਾਜਿਕ ਤੌਰ ’ਤੇ ਮਹੱਤਵਪੂਰਨ ਗਤੀਵਿਧੀਆਂ ਨਾਲ ਜੋੜਨ ਲਈ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਆਰ.ਬੀ.ਯੂ. ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਸਿੱਖਿਆ ਦਾ ਦਾਇਰਾ ਕਲਾਸਰੂਮ ਅਤੇ ਅਕਾਦਮਿਕ ਡਿਗਰੀਆਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ। ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਨੈਤਿਕ ਨਾਗਰਿਕਾਂ ਵਜੋਂ ਤਿਆਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਪ੍ਰੋ-ਵਾਈਸ-ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਨੇ ਅਕਾਦਮਿਕ ਉੱਤਮਤਾ ਦੇ ਨਾਲ ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਮਹੱਤਤਾ ਉਜਾਗਰ ਕੀਤੀ। ਪ੍ਰੋ. (ਡਾ.) ਸਿਮਰਜੀਤ ਕੌਰ, ਡੀਨ, ਵਿਦਿਆਰਥੀ ਭਲਾਈ, ਵਲੋਂ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਪੱਧਰ ’ਤੇ ਈ.ਐੱਸ.ਆਰ. ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਰਜੀਤ ਸਿੰਘ ਗਰੇਵਾਲ ਚੇਅਰਮੈਨ, ਕੌਮੀ ਘੱਟ ਗਿਣਤੀ ਕਮਿਸ਼ਨ ਅਤੇ ਸਾਬਕਾ ਡੀ.ਜੀ.ਪੀ. ਈਸ਼ਵਰ ਸਿੰਘ ਨੇ ਫਸਟ ਏਡ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਭੇਟ ਕੀਤੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੀ ਵਿਦਿਆਰਥਣ ਨੇ ਕੀਨੀਆ ਵਿਖੇ ਕਰਵਾਏ ਗਏ ਸਮਾਗਮ ’ ਚ ਕੀਤੀ ਸ਼ਿਰਕਤ ਅਗਲੀ ਖ਼ਬਰ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਦੇ ਸਮਾਗਮ ਦੀਆਂ ਤਿਆਰੀਆਂ ਦਾ ਅਜੈਵੀਰ ਸਿੰਘ ਲਾਲਪੁਰਾ ਨੇ ਲਿਆ...
Ad Position 24