03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵੈਦਿਕ ਸੰਸਕ੍ਰਿਤੀ ਤੇ ਧਾਰਮਿਕ ਗ੍ਰੰਥਾਂ ’ ਚ ਮਾਨਵ ਕਲਿਆਣ ਦਾ ਮਾਰਗ - ਬੈਂਸ

ਨੰਗਲ, 2 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵੈਦਿਕ ਸੰਸਕ੍ਰਿਤੀ ਅਤੇ ਆਦਿ ਧਾਰਮਿਕ ਗ੍ਰੰਥਾਂ ਨੇ ਯੁੱਗਾਂ ਤੋਂ ਸਮੁੱਚੀ ਮਾਨਵਤਾ ਨੂੰ ਸਚਾਈ, ਸੇਵਾ ਤੇ ਸਦਾਚਾਰ ਦਾ ਮਾਰਗ ਦਿਖਾਇਆ ਹੈ। ਇਨ੍ਹਾਂ ਪਵਿੱਤਰ ਗ੍ਰੰਥਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਅੱਜ ਦੀ ਵੱਡੀ ਸਮਾਜਿਕ ਜ਼ਿੰਮੇਵਾਰੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨੰਗਲ, 2 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵੈਦਿਕ ਸੰਸਕ੍ਰਿਤੀ ਅਤੇ ਆਦਿ ਧਾਰਮਿਕ ਗ੍ਰੰਥਾਂ ਨੇ ਯੁੱਗਾਂ ਤੋਂ ਸਮੁੱਚੀ ਮਾਨਵਤਾ ਨੂੰ ਸਚਾਈ, ਸੇਵਾ ਤੇ ਸਦਾਚਾਰ ਦਾ ਮਾਰਗ ਦਿਖਾਇਆ ਹੈ। ਇਨ੍ਹਾਂ ਪਵਿੱਤਰ ਗ੍ਰੰਥਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਅੱਜ ਦੀ ਵੱਡੀ ਸਮਾਜਿਕ ਜ਼ਿੰਮੇਵਾਰੀ ਹੈ। ਉਹ ਵਾਰਡ ਨੰ: 1 ਨੰਗਲ ਸਥਿਤ ਠਾਕੁਰ ਦੁਆਰਾ ਮੰਦਰ ਵਿਖੇ ਕਰਵਾਈ ਭਾਗਵਤ ਕਥਾ ਵਿਚ ਸ਼ਿਰਕਤ ਕਰਨ ਉਪਰੰਤ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਗਵਤ ਕਥਾ ਮਨੁੱਖ ਨੂੰ ਜੀਵਨ ਦੀ ਸਚਾਈ ਅਤੇ ਧਾਰਮਿਕ ਮਾਰਗ ਨਾਲ ਜੋੜਨ ਦੇ ਨਾਲ-ਨਾਲ ਮਾਨਵਤਾ ਦੇ ਕਲਿਆਣ ਦੀ ਪ੍ਰੇਰਣਾ ਦਿੰਦੀ ਹੈ। ਮਹਾਂਪੁਰਸ਼ਾਂ ਨੇ ਵੀ ਇਨ੍ਹਾਂ ਪਵਿੱਤਰ ਗ੍ਰੰਥਾਂ ਦੀ ਵਿਆਖਿਆ ਰਾਹੀਂ ਸਮਾਜ ਨੂੰ ਸਹੀ ਸੇਧ ਦਿੱਤੀ ਹੈ। ਬੈਂਸ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਵਲੋਂ ਕਰਵਾਏ ਜਾ ਰਹੇ ਅਜਿਹੇ ਸਮਾਗਮ ਸਮਾਜ ਨੂੰ ਨੈਤਿਕਤਾ, ਸੇਵਾ ਅਤੇ ਸਦਭਾਵਨਾ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਅਤੇ ਨਿਸ਼ਕਾਮ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ ਰਹੇ ਹਨ। ਇਸ ਮੌਕੇ ਡਾ. ਸੰਜੀਵ ਗੌਤਮ, ਜ਼ਿਲ੍ਹਾ ਪ੍ਰਧਾਨ ਰੂਪਨਗਰ ਆਮ ਆਦਮੀ ਪਾਰਟੀ, ਸੁਮਿਤ ਅਗਨੀ ਸੰਦਲ, ਅਮਰੀਕ ਸਿੰਘ ਸਰਪੰਚ, ਅਮਿਤਪ੍ਰੀਤ ਜੱਸਾ, ਰਵਿੰਦਰ ਕੁਮਾਰ ਮਨੂੰ, ਜਨਕ ਰਾਜ, ਦਰਸ਼ਨ ਕੁਮਾਰ, ਜਗੀਰੀ ਲਾਲ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਭਾਈ ਚਾਵਲਾ ਵਲੋਂ ਕੀਰਤਪੁਰ ਸਾਹਿਬ ਵਿਖੇ ਮੀਟਿੰਗ ਅਗਲੀ ਖ਼ਬਰ ਹਰਜੋਤ ਬੈਂਸ ਬਾਬਾ ਬਾਲਕ ਨਾਥ ਮੰਦਰ ਗੰਭੀਰਪੁਰ ਵਿਖੇ ਹੋਏ ਨਤਮਸਤਕ
Ad Position 24