03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹਲਕਾ ਇੰਚਾਰਜ ਬਦਲਣ ਨਾਲ ਬਦਲਾਅ ਨਹੀਂ ਆਉਣ ਵਾਲਾ - ਖੇੜਾ ਬਲਾਕ ਮਾਜਰੀ ਚੌਕ ਵਿਖੇ ਅਰਵਿੰਦਰ ਕੇਜਰੀਵਾਲ, ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਦਾ ਪੁਤਲਾ ਫੂਕਿਆ

ਮਾਜਰੀ, 3 ਸਤੰਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਦੇ ਵੋਟਰਾਂ ਨਾਲ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਤੋਂ ਹੀ ਧੋਖਾ ਕੀਤਾ ਜਾ ਰਿਹਾ ਹੈ। ਇਸ ਪਾਰਟੀ ਦੇ ਨੁਮਾਇੰਦਿਆਂ ਦੀ ਨਾਲਾਇਕੀ ਕਾਰਨ ਪਿਛਲੇ 10 ਸਾਲਾਂ ਤੋਂ ਹਲਕਾ ਖਰੜ ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜ ਚੁੱਕਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਾਜਰੀ, 3 ਸਤੰਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਦੇ ਵੋਟਰਾਂ ਨਾਲ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਤੋਂ ਹੀ ਧੋਖਾ ਕੀਤਾ ਜਾ ਰਿਹਾ ਹੈ। ਇਸ ਪਾਰਟੀ ਦੇ ਨੁਮਾਇੰਦਿਆਂ ਦੀ ਨਾਲਾਇਕੀ ਕਾਰਨ ਪਿਛਲੇ 10 ਸਾਲਾਂ ਤੋਂ ਹਲਕਾ ਖਰੜ ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜ ਚੁੱਕਾ ਹੈ। ਹੁਣ ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਲਗਾ ਕੇ ਮੁੜ ਤੋਂ ਹਲਕਾ ਵਾਸੀਆਂ ਨਾਲ ਧੋਖਾ ਕੀਤਾ ਹੈ। ਇਸ ਦੇ ਰੋਸ ਵਜੋਂ ਅੱਜ ਬਲਾਕ ਮਾਜਰੀ ਚੌਕ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਖੇੜਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਨੁਮਾਇੰਦਗੀ ਕਰਦੇ ਰਹੇ ਹਨ, ਜਿਨ੍ਹਾਂ ਨੇ ਪੰਜ ਸਾਲਾਂ ‘ਚ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਹਲਕੇ ਦਾ ਵਿਕਾਸ ਕਰਵਾਇਆ। ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਚ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੁਮਾਇੰਦਗੀ ਕਰ ਰਹੇ ਹਨ, ਜਿਨ੍ਹਾਂ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਹਲਕਾ ਖਰੜ ਦਾ ਵਿਕਾਸ ਨਹੀਂ ਕਰਵਾਇਆ, ਜਿਸ ਕਾਰਨ ਹਲਕਾ ਵਾਸੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ਇਥੋਂ ਤੱਕ ਕਿ ਹਲਕਾ ਖਰੜ ਵਿਚਲੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋ ਚੁੱਕੀ ਹੈ ਅਤੇ ਪੁਲਿਸ ਥਾਣਿਆਂ ਤੇ ਸਰਕਾਰੀ ਦਫ਼ਤਰਾਂ ‘ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਨਸ਼ੇ ਦੀ ਤਸਕਰੀ ਆਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਹਲਕੇ ਦੇ ਸ਼ਹਿਰਾਂ ਤੇ ਕਸਬਿਆਂ ਵਿਚਲੇ ਮੈਡੀਕਲ ਸਟੋਰਾਂ ’ਤੇ ਨਸ਼ੀਲੀਆਂ ਗੋਲੀਆਂ ਆਸਾਨੀ ਨਾਲ ਮਿਲ ਜਾਂਦੀਆਂ ਹਨ ਤੇ ਨਸ਼ੇੜੀ ਨੌਜਵਾਨਾਂ ਨੂੰ ਨਸ਼ੇ ਦੀ ਹਾਲਤ ‘ਚ ਸੜਕਾਂ ‘ਤੇ ਘੁੰਮਦੇ ਆਮ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਅੰਦਰ ਕਾਨੂੰਨ-ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਅਤੇ ਨਸ਼ੇੜੀਆਂ ਵਲੋਂ ਰੋਜ਼ਾਨਾ ਹੀ ਚੋਰੀ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਖੇੜਾ ਨੇ ਕਿਹਾ ਕਿ ਅਜਿਹੇ ਹਾਲਾਤਾਂ ‘ਚ ਹਲਕਾ ਇੰਚਾਰਜ ਬਦਲਣ ਨਾਲ ਬਦਲਾਅ ਆਉਣ ਵਾਲਾ ਨਹੀਂ, ਸਗੋਂ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਹਲਕਾ ਖਰੜ ਅੰਦਰ ਆਪਣਾ ਆਧਾਰ ਗੁਆ ਚੁੱਕੀ ਹੈ ਤੇ ਲੋਕ ਇਸ ਨੂੰ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਚੌਧਰੀ ਸ਼ਿਆਮ ਲਾਲ ਗੂੜਾ, ਹਰਦੀਪ ਸਿੰਘ ਖਿਜ਼ਰਾਬਾਦ, ਗੁਲਜਾਰ ਸਿੰਘ ਖੇੜਾ, ਅਵਤਾਰ ਸਿੰਘ ਸਲੇਮਪੁਰ, ਨੰਬਰਦਾਰ ਗੁਰਦੀਪ ਸਿੰਘ ਹੁਸ਼ਿਆਰਪੁਰ, ਦਿਲਬਾਗ ਸਿੰਘ ਮੀਆਂਪੁਰ, ਗੁਰਪ੍ਰੀਤ ਸਿੰਘ ਫਾਟਵਾਂ ਸੰਮਤੀ ਮੈਂਬਰ, ਲੱਕੀ ਵਜੀਦਪੁਰ ਤੇ ਅਮਨਦੀਪ ਸਿੰਘ ਗੋਲਡੀ ਤੋਂ ਇਲਾਵਾ ਹੋਰ ਵੀ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਮੁਹਾਲੀ ’ ਚ ਵਿਗੜ ਰਹੀ ਕਾਨੂੰਨ - ਵਿਵਸਥਾ ਦੇ ਮੁੱਦੇ ਨੂੰ ਲੈ ਕੇ ਬੇਦੀ ਨੇ ਪ੍ਰਸ਼ਾਸਨ ਨੂੰ ਘੇਰਿਆ ਡੀ.ਜੀ.... ਅਗਲੀ ਖ਼ਬਰ ਵਿਸ਼੍ਰਾਂਤੀ ਸਿਟੀ ’ ਚੋਂ 7 ਲੱਖ ਰੁ . ਦੇ ਗਹਿਣੇ ਤੇ ਲੈਪਟਾਪ ਚੋਰੀ
Ad Position 24